ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 25 ਜਨਵਰੀ:
ਅੱਜ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਯੂਥ ਸੇਵਾਵਾਂ ਕਲੱਬ, ਕੌਮੀ ਸੇਵਾ ਯੋਜਨਾ ਅਤੇ ਐਨ.ਸੀ.ਸੀ. ਯੂਨਿਟ ਦੇ ਵਾਲੰਟੀਅਰਜ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਰੂਪਨਗਰ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਨੀਤ ਤੇਜ ਨੇ ਵੋਟ ਦੀ ਮਹੱਤਤਾ ਅਤੇ ਵੋਟ ਦਾ ਇਸਤੇਮਾਲ ਕਰਨ ਬਾਰੇ ਸਹੁੰ ਚੁਕਾਈ।
ਇਸ ਮੌਕੇ ’ਤੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਅਤੇ ਵੋਟ ਦੀ ਸ਼ਕਤੀ ਨੂੰ ਸਮਝਦਿਆਂ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨ ਵਾਸਤੇ ਆਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਰਨੀਤ ਤੇਜ ਨੇ ਯੋਗ ਵਿਅਕਤੀਆਂ ਨੂੰ ਆਪਣੇ ਆਪ ਨੂੰ ਬਤੌਰ ਵੋਟਰ ਰਜਿਸਟਰ ਕਰਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਲੋਕਾਂ ਨੂੰ ਵੱਡੀ ਪੱਧਰ ’ਤੇ ਜਾਗਰੂਕ ਕਰਨ ਦੀ ਲੋੜ ਬਾਰੇ ਕਿਹਾ।
ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੇ ਵੋਟ ਪਾਉਣ ਦੇ ਅਧਿਕਾਰ ਬਾਰੇ ਪੂਰੀ ਤਰ੍ਹਾਂ ਜਾਗਰੂਕ ਹੁੰਦਿਆਂ ਵੋਟ ਦੀ ਸ਼ਕਤੀ ਬਾਰੇ ਚੰਗੀ ਤਰ੍ਹਾ ਸਮਝਦਿਆਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।ਉਨ੍ਹੱਾਂ ਵੋਟਰਾਂ ਨੂੰ ਇਹ ਪ੍ਰੇਰਣਾ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਨਿਰਪੱਖ ਹੋ ਕੇ ਅਤੇ ਬਿੰਨਾਂ ਕਿਸੇ ਭੇਦਭਾਵ, ਧਰਮ ਜਾਂ ਜਾਤਪਾਤ ਤੇ ਕਰਨ ਲਈ ਕਿਹਾ। ਇਸ ਦੇ ਨਾਲ ਨਾਲ ਆਪਣੀ ਵੋਟ ਦਾ ਇਸਤੇਮਾਲ ਜਿੰਮੇਵਾਰੀ ਨਾਲ ਕਰਨ ਲਈ ਵੀ ਕਿਹਾ ।ਉਨਾਂ ਕਿਹਾ ਕਿ ਆਮ ਲੋਕਾਂ ਦੇ ਹੱਥ ਵਿੱਚ ਵੋਟ ਦੀ ਬਹੁਤ ਵੱਡੀ ਸ਼ਕਤੀ ਹੁੰਦੀ ਹੈ ਜਿਸ ਨਾਲ ਉਹ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਸਰਕਾਰ ਬਣਨ ਵਿਚ ਵੱਡਾ ਯੋਗਦਾਨ ਪਾ ਸਕਦੇ ਹਨ। ਉਨਾਂ ਵੋਟਰਾਂ ਨੂੰ ਅਜ਼ਾਦ ਅਤੇ ਨਿਰਪੱਖ ਹੋ ਕੇ ਵੋਟ ਪਾਉਣ ਦਾ ਸੱਦਾ ਵੀ ਦਿੱਤਾ।
ਇਸ ਸਮਾਗਮ ਦੌਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ 18 ਤੋਂ 19 ਸਾਲ ਦੇ ਵੋਟਰਾਂ ਦੀ ਸਭ ਤੋਂ ਵੱੱਧ ਵੋਟਾਂ ਰਜਿਟਰਡ ਕਰਾਉਣ ਹਿੱਤ ਰੂਹੀ ਦੁੱਗ ਐਸ.ਡੀ.ਐਮ.-ਕਮ- ਈ.ਆਰ.ਓੁ.ਸ਼੍ਰੀ ਚਮਕੌਰ ਸਾਹਿਬ, ਸਾਹਿਬ, ਮੋਨਿਕਾ ਸਰਹੱਦੀ ਲੈਕਚਰਾਰ ਸ਼੍ਰੀ ਅਨੰਦਪੁਰ ਸਾਹਿਬ, ਬਲਵਿੰਦਰ ਸਿੰਘ ਬੀ.ਐਲ.ਓੁ. ਅਤੇ ਦਿਨੇਸ਼ ਸੈਣੀ ਮਾਸਟਰ ਟਰੇਨਰ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਵੋਟ ਧੀ ਦੇ ਸਮਾਨ ਅਤੇ ਡੀ.ਏ.ਵੀ. ਸਕੂਲ ਵਲੋਂ ਵੋਟਰਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਹਿਤ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਨਵੇਂ ਬਣੇ ਵੋਟਰਾਂ ਨੂੰ ਫੋਟੋ ਵੋਟਰ ਕਾਰਡ ਵੀ ਵੰਡੇ ਗਏ।ਇਸ ਮੌਕੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੀ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਸਮਾਗਮ ਵਿੱਚ ਲਖਮੀਰ ਸਿੰਘ ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ (ਜਨਰਲ),ਹਰਜੋਤ ਕੌਰ ਐਸ.ਡੀ.ਐਮ. ਰੂਪਨਗਰ,ਰੂਹੀ ਦੁਗ ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ, ਨਵਦੀਪ ਕੁਮਾਰ ਪੀ.ਸੀ.ਐਸ. ਸਿਖਲਾਈ ਅਧੀਨ,ਸੁਖਵਿੰਦਰ ਸਿੰਘ ਕਲਸੀ ,ਵਿਸ਼ਾਲ ਗੁਪਤਾ,ਤੇਜਪਾਲ ਸਿੰਘ (ਸਾਰੇ ਕਾਰਜਕਾਰੀ ਇੰਜੀਨੀਅਰ), ਸੰਤੋਸ਼ ਵਿਰਦੀ ਜ਼ਿਲ੍ਹਾ ਸੁਰੱਖਿਆ ਅਫਸਰ, ਰੂਪਨਗਰ, ਸੁਖਸਾਗਰ ਸਿੰਘ ਜ਼ਿਲ੍ਹਾ ਭਲਾਈ ਅਫ਼ਸਰ, ਹਰਿੰਦਰਪਾਲ ਸਿੰਘ ਚੋਣ ਤਹਿਸੀਲਦਾਰ, ਡਾ. ਸਨੇਹਲਤਾ ਬਧਵਾਰ ਸਰਕਾਰੀ ਕਾਲਜ ਦੇ ਪ੍ਰਿੰਸੀਪਲ,ਜਸਬੀਰ ਕੌਰ ਵਾਈਸ ਪ੍ਰਿੰਸੀਪਲ, ਪ੍ਰੋਫੈਸਰ ਜਤਿੰਦਰ ਗਿੱਲ, ਪ੍ਰੋਫੈਸਰ ਸੰਤ ਸੁਰਿੰਦਰਪਾਲ ਸਿੰਘ, ਪ੍ਰੋਫੈਸਰ ਨਿਰਮਲ ਸਿੰਘ ਬਰਾੜ, ਸੁਰਿੰਦਰ ਸੈਣੀ ਜ਼ਿਲ੍ਹਾ ਯੂਥ ਕੋਆਰਡੀਨੇਟਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਐਨਐਸਐਸ ਅਤੇ ਐਨਸੀਸੀ ਦੇ ਵਾਲੰਟੀਅਰ, ਨਗਰ ਕੌਂਸਲਰ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …