ਸਰਕਾਰੀ ਕਾਲਜ ਵਿੱਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਮੁਹਾਲੀ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਲਹਿਰਾਉਣਗੇ ਤਿਰੰਗਾ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡੀਸੀ ਅਮਿਤ ਤਲਵਾੜ ਨੇ ਕੀਤੀ ਫੁੱਲ ਡਰੈਸ ਰਿਹਰਸਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਵਿਖੇ ਸੋਮਵਾਰ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲਿਆ। ਪੰਜਾਬ ਪੁਲੀਸ ਦੇ ਏਡੀਜੀਪੀ, ਐੱਸਐੱਸ ਸ੍ਰੀਵਾਸਤਵਾ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਵੀ ਮੌਜੂਦ ਸਨ। ਇਸ ਫੁੱਲ ਡਰੈਸ ਰਿਹਰਸਲ ਵਿੱਚ ਪੰਜਾਬ ਪੁਲੀਸ, ਮਹਿਲਾ ਵਿੰਗ, ਸਾਬਕਾ ਸੈਨਿਕ ਅਤੇ ਐਨਸੀਸੀ ਦੇ ਕੈਡਿਟਾਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਹਾੜੇ ਮੌਕੇ ਪੇਸ਼ ਕੀਤੇ ਜਾਣ ਵਾਲੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਦਿੱਤੀ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ 75 ਸਾਲ ਪਹਿਲਾਂ ਸਾਡਾ ਦੇਸ਼ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਲੰਮੀ ਗੁਲਾਮੀ ਮਗਰੋਂ ਆਜ਼ਾਦ ਹੋਇਆ ਸੀ। ਇਸ ਲਈ ਹਰੇਕ ਨਾਗਰਿਕ ਨੂੰ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਸਮੂਹ ਭਾਰਤੀਆਂ ਦੇ ਗੌਰਵ ਦਾ ਪ੍ਰਤੀਕ ਹੈ, ਇਸ ਲਈ ਸਾਨੂੰ ਇਸ ਮਹਾਨ ਆਜ਼ਾਦੀ ਨੂੰ ਸੰਭਾਲਣ ਲਈ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਿਨਕ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਹਰ ਦੇਸ਼ ਵਾਸੀ ਲਈ ਇੱਕ ਮੁਕੱਦਸ ਦਿਨ ਹੈ ਕਿਉਂਕਿ ਇਹ ਦਿਨ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਉਪਰੰਤ ਨਸੀਬ ਹੋਇਆ ਹੈ। ੳਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਪਵਿੱਤਰ ਦਿਨ ’ਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਏਡੀਸੀ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਪੂਜਾ ਐਸ ਗਰੇਵਾਲ, ਏਡੀਸੀ (ਦਿਹਾਤੀ) ਅਮਰਦੀਪ ਸਿੰਘ ਗੁਜਰਾਲ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …