nabaz-e-punjab.com

ਸਰਕਾਰੀ ਮੁਲਾਜ਼ਮ ਦਾ ਦਰਜਾ ਲੈਣ ਲਈ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀ ਪ੍ਰਧਾਨ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਆਂਗਨਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਤੇ ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਜਿਲ੍ਹਾ ਮੁਹਾਲੀ ਵੱਲੋਂ ਯੂਨੀਅਨ ਦੀ ਜਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਅੱਗੇ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੌਰਾਨ ਯੂਨੀਅਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸੇਸ਼ ਤੌਰ ਤੇ ਪੁੱਜੇ। ਵਰਕਰਾਂ ਤੇ ਹੈਲਪਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਈ ਸੀ ਡੀ ਐਸ ਸਕੀਮ ਅਧੀਨ ਵਰਕਰਾਂ ਤੇ ਹੈਲਪਰਾਂ 2 ਅਕਤੂਬਰ 1975 ਤੋਂ ਕੰਮ ਕਰ ਰਹੀਆਂ। ਪਰ ਅਜੇ ਤੱਕ ਉਹਨਾਂ ਨੂੰ ਪੱਕਾ ਨਹੀਂ ਕੀਤਾ ਗਿਆ। ਜਿਸ ਕਰਕੇ ਕੇਂਦਰ ਸਰਕਾਰ ਤੋਂ ਸਰਕਾਰੀ ਮੁਲਾਜਮ ਦਾ ਦਰਜਾ ਲੈਣ ਲਈ ਜਥੇਬੰਦੀ ਵੱਲੋਂ ਦੇਸ਼ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਸਰਕਾਰ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਤੇ ਹੈਲਪਰਾਂ ਨੂੰ ਗਰੇਡ ਦੇਵੇ। ਜਿੰਨਾਂ ਚਿਰ ਅਜਿਹਾ ਸੰਭਵ ਨਹੀ , ਉਹਨਾਂ ਚਿਰ ਵਰਕਰਾਂ ਨੂੰ 24 ਹਜਾਰ ਰੁਪਏ ਤੇ ਹੈਲਪਰਾਂ ਨੂੰ 18 ਹਜਾਰ ਰੁਪਏ ਮਾਣਭੱਤਾ ਦਿੱਤਾ ਜਾਵੇ। ਉਹਨਾਂ ਦੋਸ਼ ਲਗਾਇਆ ਕਿ ਸਮੇਂ ਦੀਆਂ ਸਰਕਾਰਾਂ ਨੇ ਉਹਨਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਹਰਗੋਬਿੰਦ ਕੌਰ ਨੇ ਦੱਸਿਆ ਕਿ ਉਪਰੋਕਤ ਮੰਗਾਂ ਨੂੰ ਲੈ ਕੇ 3 ਦਸੰਬਰ ਨੂੰ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦੇ ਉੱਚ ਅਧਿਕਾਰੀਆਂ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਰਜਵੰਤ ਕੌਰ ਬੱਲੋਮਾਜਰਾ, ਕਮਲਜੀਤ ਕੌਰ ਕਨਸਾਲਾ, ਮੇਹਰ ਕੌਰ, ਮਨਜੀਤ ਕੌਰ , ਸੁਰਿੰਦਰ ਕੌਰ ਖੇੜਾ, ਜਸਵਿੰਦਰ ਕੌਰ, ਭਿੰਦਰ ਕੌਰ, ਹਰਦੀਪ ਕੌਰ, ਨੀਤੂ ਰਾਣੀ, ਰਾਜ ਰਾਣੀ, ਸੰਦੀਪ ਕੌਰ, ਕੁਲਵੀਰ ਕੌਰ ਤੇ ਅਕਵਿੰਦਰ ਕੌਰ ਆਦਿ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…