Share on Facebook Share on Twitter Share on Google+ Share on Pinterest Share on Linkedin ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 15 ਨਵੰਬਰ ਨੂੰ ਕੈਂਪ ਵਿੱਚ ਹਜ਼ਾਰ ਤੋਂ ਵੱਧ ਕਿਸਾਨ ਤੇ ਬੀਬੀਆਂ ਲੈਣਗੀਆਂ ਹਿੱਸਾ, ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਦਾ ਲਾਹਾ ਲੈਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ: ਖੇਤੀਬਾੜੀ ਵਿਭਾਗ ਵੱਲੋਂ 15 ਨਵੰਬਰ ਨੂੰ ਕਿਸਾਨ ਵਿਕਾਸ ਚੈਂਬਰ (ਐਰੋਸਿਟੀ) ਐਸ.ਏ.ਐਸ.ਨਗਰ ਵਿਖੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਭਾਗ ਲੈਣਗੀਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਗੇ। ਕਿਸਾਨ ਸਿਖਲਾਈ ਕੈਂਪ ਦੋਰਾਨ ਖੇਤੀਬਾੜ੍ਹੀ ਮਾਹਿਰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਮੌਕੇ ਤੇ ਹੀ ਦੇਣਗੇ। ਉਨ੍ਹਾਂ ਹੋਰ ਦੱਸਿਆ ਕਿ ਕੈਂਪ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਖੇਤੀਬਾੜ੍ਹੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲਗਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਉਨ੍ਹਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਹੋ ਸਕੇ ਅਤੇ ਉਹ ਘੱਟ ਲਾਗਤ ਨਾਲ ਵੱਧ ਉਪਜ ਲੈ ਸਕਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ