nabaz-e-punjab.com

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਰਾਬ ਦੇ ਠੇਕੇ ਤੇ ਅਹਾਤਿਆਂ ਬਾਰੇ ਪਾਬੰਦੀ ਦੇ ਹੁਕਮ

17 ਮਈ ਨੂੰ ਸ਼ਾਮ 5 ਵਜੋਂ ਤੋਂ 19 ਮਈ ਨੂੰ ਪੋਲਿੰਗ ਮੁਕੰਮਲ ਹੋਣ ਤੱਕ ਸ਼ਰਾਬ ਦੇ ਠੇਕੇ ਤੇ ਅਹਾਤੇ ਖੋਲ੍ਹਣ ’ਤੇ ਪਾਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਮੁਹਾਲੀ ਦੀ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 ਸੀ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗੁਆਂਢੀ ਸੂਬਾ ਹਰਿਆਣਾ ਵਿੱਚ 12 ਮਈ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 10 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 12 ਮਈ ਨੂੰ ਸ਼ਾਮ 6 ਵਜੇ ਤੱਕ ਹਰਿਆਣਾ ਦੇ ਬਾਰਡਰ ਨਾਲ ਲਗਦੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਤਿੰਨ ਕਿੱਲੋਮੀਟਰ ਦੇ ਘੇਰੇ ਵਿੱਚ ਡਰਾਈ ਡੇਅ ਐਲਾਨਿਆ ਹੈ।
ਇਸੇ ਤਰ੍ਹਾਂ ਉਨ੍ਹਾਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) 19 ਮਈ 2019 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 17 ਮਈ ਨੂੰ ਸ਼ਾਮ 5 ਵਜੇ ਤੋਂ 19 ਮਈ 2019 ਸ਼ਾਮ ਤੱਕ ਪੋਲਿੰਗ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 23 ਮਈ 2019 ਨੂੰ ਸਮੁੱਚੇ ਜ਼ਿਲ੍ਹੇ ਦੀ ਹੱਦ ਅੰਦਰ ਡਰਾਈ ਡੇਅ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੱਸੀਆਂ ਗਈਆਂ ਮਿਤੀਆਂ ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸ਼ਰਾਬ ਹੋਟਲਾਂ, ਠੇਕਿਆਂ, ਕਲੱਬਾਂ ਵਿੱਚ ਵੇਚੀ ਅਤੇ ਵਰਤਾਈ ਨਹੀਂ ਜਾਵੇਗੀ ਅਤੇ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 19 ਮਈ 2019 ਨੂੰ ਹੋਣੀਆਂ ਤੈਅ ਹੋਈਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਪੱਤਰ ਦੀ ਕਾਪੀ ਭੇਜਦੇ ਹੋਏ 19 ਅਤੇ 23 ਮਈ ਨੂੰ ਡਰਾਈ ਡੇਅ ਐਲਾਨਣ ਬਾਰੇ ਲਿਖਿਆ ਗਿਆ ਹੈ। ਇਸੇ ਤਰ੍ਹਾਂ ਚੋਣ ਕਮਿਸ਼ਨ ਵੱਲੋਂ ਲਿਖਿਆ ਗਿਆ ਹੈ ਕਿ ਹਰਿਆਣਾ ਰਾਜ ਵਿੱਚ ਲੋਕ ਸਭਾ ਚੋਣਾਂ 12 ਮਈ 2019 ਨੂੰ ਹੋਣੀਆਂ ਹਨ। ਇਸ ਲਈ 10 ਮਈ ਨੂੰ ਸ਼ਾਮ 6 ਵਜੇ ਤੋਂ 12 ਮਈ ਸ਼ਾਮ 6 ਵਜੇ ਤੱਕ ਹਰਿਆਣਾ ਰਾਜ ਦੀ ਹੱਦ ਤੋਂ ਜ਼ਿਲ੍ਹਾ ਮੁਹਾਲੀ ਵਿੱਚ ਆਉਂਦੇ 3 ਕਿੱਲੋਮੀਟਰ ਦੇ ਏਰੀਆ ਵਿੱਚ ਵੀ ਡਰਾਈ ਡੇਅ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੁਹਾਲੀ ਵਿੱਚ ਡਰਾਈ ਡੇਅ ਐਲਾਨਣਾ ਬਹੁਤ ਜ਼ਰੂਰੀ ਹੋ ਗਿਆ ਹੈ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…