Nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਣਜਾਣ ਵਿਅਕਤੀ ਨੂੰ ਸਾਈਬਰ ਕੈਫੇ ਦੀ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਂ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਮੂਹ ਸਾਈਬਰ ਕੈਫੇ ਦੇ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕਿਸੇ ਵੀ ਅਣਜਾਣ ਵਿਅਕਤੀ ਨੂੰ ਜਿਸ ਦੀ ਪਛਾਣ ਕੈਫੇ ਮਾਲਕ ਵੱਲੋਂ ਨਹੀਂ ਕੀਤੀ ਗਈ, ਉਸ ਨੂੰ ਸਾਈਬਰ ਕੈਫੇ ਦੀ ਵਰਤੋਂ ਨਾ ਕਰਨ ਦਿੱਤੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਕੀਤੇ ਹਨ ਕਿ ਸਾਈਬਰ ਕੈਫ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਸਪੈਸ਼ਲ ਰਜਿਸਟਰ ਲਗਾਇਆ ਜਾਵੇ। ਜਿਸ ਵਿੱਚ ਸਾਇਬਰ ਕੈਫੇ ਵਰਤੋਂ ਕਰਨ ਵਾਲਾ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਛਾਣ ਸਬੰਧੀ ਸਬੂਤ ਦਾ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਵੀ ਕਰੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਕਿ ਸਾਈਬਰ ਕੈਫ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖ਼ਤ ਉਸ ਦੇ ਫੋਟੋ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਫੋਟੋ ਨਾਲ ਕੀਤੀ ਜਾਵੇ। ਇਸ ਤੋਂ ਇਲਾਵਾ ਐਕਟੀਵਿਟੀ ਸਰਵਰ ਲੌਗ ਮੁੱਖ ਸਰਵਰ ਵਿੱਚ ਸੁਰੱਖਿਅਤ ਹੋਵੇਗਾ ਅਤੇ ਇਸ ਦਾ ਰਿਕਾਰਡ ਮੁੱਖ ਸਰਵਰ ਵਿੱਚ ਘੱਟੋ-ਘੱਟ ਛੇ ਮਹੀਨੇ ਲਈ ਸੁਰੱਖਿਅਤ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸ਼ੱਕੀ ਜਾਪਦੀ ਹੋਵੇ ਤਾਂ ਉਹ ਤੁਰੰਤ ਨੇੜੇ ਦੇ ਪੁਲੀਸ ਥਾਣੇ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਵਾਲੇ ਰਿਕਾਰਡ ਨੂੰ ਸੰਭਾਲ ਕੇ ਰੱਖਿਆ ਜਾਵੇ। ਇਹ ਹੁਕਮ 18 ਮਈ 2019 ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਾਈਬਰ ਕੈਫੇ ’ਤੇ ਉਪਲਬਧ ਸੁਵਿਧਾਵਾਂ ਦੀ ਵਰਤੋਂ ਕਰਨ ਲਈ ਬਹੁਤ ਸਾਰੇ ਲੋਕ ਆਉਂਦੇ ਹਨ। ਇਹ ਜਾਣਕਾਰੀ ਵੀ ਪ੍ਰਾਪਤ ਹੋਈ ਹੈ ਕਿ ਕੁਝ ਅਸਮਾਜਿਕ ਤੱਤ, ਅਪਰਾਧੀ ਅਤੇ ਅਤਿਵਾਦੀ ਸਾਈਬਰ ਕੈਫੇ ਦੀਆਂ ਸੁਵਿਧਾਵਾਂ ਦੀ ਦੁਰਵਰਤੋਂ ਵੀ ਕਰ ਸਕਦੇ ਹਨ। ਜਿਸ ਨਾਲ ਸੁਰੱਖਿਆ/ਪੜਤਾਲੀਆ ਏਜੰਸੀਆਂ ਨੂੰ ਗੰਮਰਾਹ, ਪਬਲਿਕ ਵਿੱਚ ਦਹਿਸ਼ਤ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰਾ ਪੈਦਾ ਕੀਤਾ ਜਾ ਸਕੇ। ਇਸ ਨਾਲ ਰਾਜ ਦੀ ਸੁਰੱਖਿਆ ਸਿੱਧੇ ਤੌਰ ’ਤੇ ਪ੍ਰਭਾਵਿਤ ਹੋ ਸਕਦੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Load More Related Articles

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …