Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੈਜਿਸਟਰੇਟ ਨੇ ਕਰੋਨਾ ਮਹਾਮਾਰੀ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਵਾਧੂ ਪਾਬੰਦੀਆਂ ਲਾਈਆਂ ਗੈਰ-ਜ਼ਰੂਰੀ ਦੁਕਾਨਾਂ ਰਾਤ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ: ਈਸ਼ਾ ਕਾਲੀਆ ਜ਼ਰੂਰੀ ਵਸਤਾਂ ਦਾ ਵਪਾਰ ਕਰਨ ਵਾਲੀਆਂ ਦੁਕਾਨਾਂ ਨੂੰ ਦਿੱਤੀ ਗਈ ਪੂਰੀ ਤਰ੍ਹਾਂ ਛੋਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਵੱਧ ਰਹੇ ਕਰੋਨਾ ਮਹਾਮਾਰੀ ਦੇ ਕੇਸਾਂ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਨੇ ਵਾਧੂ ਪਾਬੰਦੀਆਂ ਲਗਾਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਦੇਰ ਸ਼ਾਮ ਜਾਰੀ ਤਾਜ਼ਾ ਹੁਕਮਾਂ ਵਿੱਚ ਕਿਹਾ ਗਿਆ ਕਿ ਵਾਧੂ ਪਾਬੰਦੀਆਂ ਜ਼ਰੂਰੀ ਹਨ ਕਿਉਂਕਿ ਇਹ ਦੇਖਿਆ ਗਿਆ ਹੈ ਕਿ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਪਾਜ਼ੇਟਿਵਿਟੀ ਦਰ 25.15 ਫੀਸਦੀ ਹੋ ਗਈ ਹੈ। ਹੁਣ ਵਾਧੂ ਪਾਬੰਦੀਆਂ ਦੇ ਅਨੁਸਾਰ ਗੈਰ-ਜ਼ਰੂਰੀ ਦੁਕਾਨਾਂ ਰਾਤ 8 ਵਜੇ ਤੱਕ ਹੀ ਖੁੱਲ੍ਹੀਆਂ ਰਹਿਣਗੀਆਂ। ਹਾਲਾਂਕਿ, ਭੋਜਨ, ਦਵਾਈਆਂ, ਦੁੱਧ ਅਤੇ ਦੁੱਧ ਉਤਪਾਦ, ਪੋਲਟਰੀ ਆਦਿ ਵਰਗੀਆਂ ਜ਼ਰੂਰੀ ਵਸਤਾਂ ਦਾ ਵਪਾਰ ਕਰਨ ਵਾਲੀਆਂ ਸਾਰੀਆਂ ਦੁਕਾਨਾਂ ਅਤੇ ਵਾਹਨ/ਵਿਅਕਤੀਆਂ ਨੂੰ ਛੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੈਕਸੀਨ ਅਤੇ ਮੈਡੀਕਲ ਉਪਕਰਨ, ਡਾਇਗਨੋਸਟਿਕ ਟੈਸਟਿੰਗ ਕਿੱਟਾਂ ਆਦਿ ਸਮੇਤ ਫਾਰਮਾਸਿਊਟੀਕਲ ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਕੱਚੇ ਮਾਲ, ਤਿਆਰ ਮਾਲ, ਕਰਮਚਾਰੀਆਂ ਦੀ ਆਵਾਜਾਈ ’ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਹੁਕਮਾਂ ਦੀਆਂ ਹੋਰ ਸਾਰੀਆਂ ਸ਼ਰਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ। ਕੋਈ ਵੀ ਉਲੰਘਣਾ ਕਰਨ ’ਤੇ ਸਬੰਧਤ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ 2005 ਅਤੇ ਭਾਰਤੀ ਦੰਡਾਵਲੀ 1860 ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ