Nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਸਬੰਧੀ ਹੁਕਮ ਜਾਰੀ

ਸਿਨੇਮਾ, ਥੀਏਟਰਾਂ, ਸਵੀਮਿੰਗ ਪੂਲ ਤੇ ਪ੍ਰਦਰਸ਼ਨੀ ਹਾਲ ਸਮੇਤ ਸਾਰੀਆਂ ਗਤੀਵਿਧੀਆਂ ਦੀ ਆਗਿਆ ਦਿੱਤੀ

ਵੱਖ-ਵੱਖ ਇੰਨਡੋਰ ਅਤੇ ਆਊਟਡੋਰ ਸਮਾਜਿਕ/ਧਾਰਮਿਕ/ਖੇਡਾਂ/ਮਨੋਰੰਜਨ ਇਕੱਠਾਂ ਸਬੰਧੀ ਜਾਰੀ ਰਹਿਣਗੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ (ਡੀਓਐਚ, ਜੀਓਪੀ) ਦੇ ਤਾਜ਼ਾ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਤੇ ਰਾਸ਼ਟਰੀ ਆਫ਼ਤਨ ਪ੍ਰਬੰਧਨ ਐਕਟ 2005 ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ (ਮੁਹਾਲੀ) ਵਿੱਚ 1 ਫਰਵਰੀ 2021 ਤੋਂ ਪਾਬੰਦੀ ਵਿੱਚ ਛੋਟ ਦੇਣ ਸਬੰਧੀ ਆਦੇਸ਼ ਦਿੱਤੇ ਹਨ ਜੋ ਹੇਠ ਲਿਖੇ ਅਨੁਸਾਰ ਹਨ:
1. ਸਾਰੇ ਸਬੰਧਤ ਵਿਭਾਗਾਂ ਦੇ ਐਸਓਪੀ ਅਧੀਨ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿਚ ਸਿਨੇਮਾ ਅਤੇ ਥੀਏਟਰਾਂ, ਸਵੀਮਿੰਗ ਪੂਲ ਅਤੇ ਪ੍ਰਦਰਸ਼ਨੀ ਹਾਲ ਸਮੇਤ ਸਾਰੀਆਂ ਗਤੀਵਿਧੀਆਂ ਨੂੰ ਆਗਿਆ ਦਿੱਤੀ ਗਈ ਹੈ ਜਦੋਂਕਿ ਵੱਖ-ਵੱਖ ਇੰਨਡੋਰ ਅਤੇ ਆਊਟਡੋਰ ਸਮਾਜਿਕ/ਧਾਰਮਿਕ/ਖੇਡਾਂ/ ਮਨੋਰੰਜਨ/ਵਿਦਿਅਕ/ਸਭਿਆਚਾਰਕ/ਧਾਰਮਿਕ ਇਕੱਠਾਂ ਵਿੱਚ 250 ਵਿਅਕਤੀਆਂ ਅਤੇ 500 ਵਿਅਕਤੀਆਂ ਦੀ ਮਿਆਦ ਸਬੰਧੀ ਹੁਕਮ ਲਾਗੂ ਰਹਿਣਗੇ।
2. ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪੁਲੀਸ ਅਧਿਕਾਰੀ/ਕਮਿਸ਼ਨਰ, ਐਮਸੀ/ਐਸਡੀਐਮਜ਼ ਅਤੇ ਐਮਸੀ ਦੇ ਸਾਰੇ ਈਓਜ਼ ਐਮਐਚਏ/ਸੂਬਾ ਸਰਕਾਰ ਦੀਆਂ ਸਾਰੀਆਂ ਮੌਜੂਦਾ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਗੇ, ਜਿਸ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਨਿਯਮਿਤ ਕਰਦਿਆਂ ਘੱਟੋ ਘੱਟ 6 ਫੁੱਟ ਦੂਰੀ ਦੇ ਨਿਯਮਾਂ ਨੂੰ ਯਕੀਨੀ ਬਣਾਉਣਾ, ਬਾਜ਼ਾਰਾਂ ਅਤੇ ਜਨਤਕ ਟ੍ਰਾਂਸਪੋਰਟ ਵਿੱਚ ਭੀੜ ਨੂੰ ਨਿਯਮਿਤ ਕਰਨਾ ਅਤੇ ਕੋਵਿਡ ਨਾਲ ਸਬੰਧਤ ਉਲੰਘਣਾਵਾਂ ਜਿਵੇਂ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਆਦਿ ਲਈ ਜ਼ੁਰਮਾਨੇ ਲਗਾਉਣਾ ਸ਼ਾਮਲ ਹੈ।
3. ਜੁਰਮਾਨੇ ਦੀਆਂ ਵਿਵਸਥਾਵਾਂ: ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਆਫਤਨ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਦੇ ਅਧੀਨ ਸਜ਼ਾ ਯੋਗ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਡਵਾਈਜ਼ਰੀਜ਼: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਨੇ ਵੱਖ-ਵੱਖ ਵਿਸ਼ਿਆਂ ਬਾਰੇ ਐਡਵਾਈਜ਼ਰੀਜ਼ ਜਾਰੀ ਕੀਤੀ ਹੈ। ਸਾਰੇ ਸਬੰਧਤ ਇਨ੍ਹਾਂ ਐਡਵਾਈਜ਼ਰੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਦੀ ਉਲੰਘਣਾ ਕਰਨ ’ਤੇ ਆਫ਼ਤਨ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸੰਬਧਤ ਧਾਰਾਵਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…