Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਦੇ ਹੁਕਮ ਫ਼ਸਲ ਕੱਟਣ ਤੋਂ ਬਾਅਦ ਉਸ ਦੀ ਰਹਿੰਦ ਖੂੰਹਦ ਨੂੰ ਸਾੜਨ ’ਤੇ ਵੀ ਪਾਬੰਦੀ ਲਾਈ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਿਨਾ ਨਾ ਚਲਾਈ ਜਾਵੇ: ਸ੍ਰੀਮਤੀ ਈਸ਼ਾ ਕਾਲੀਆ ਜ਼ਿਲ੍ਹਾ ਮੈਜਿਸਟਰੇਟ ਦੇ ਇਹ ਤਾਜ਼ਾ ਹੁਕਮ 31 ਮਾਰਚ ਤੋਂ 30 ਮਈ ਤੱਕ ਤੁਰੰਤ ਪ੍ਰਭਾਵ ਨਾਲ ਰਹਿਣਗੇ ਲਾਗੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਾਰਚ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਫ਼ਸਲ ਕੱਟਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਾਲ ਹੀ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਖੂੰਹਦ ਸਾੜਨ ’ਤੇ ਵੀ ਪੂਰਨ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕੰਬਾਈਨਾਂ ਨੂੰ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਲਗਵਾ ਕੇ ਹੀ ਵਰਤਿਆ ਜਾਵੇ। ਇਹ ਹੁਕਮ 31 ਮਾਰਚ ਤੋਂ 30 ਮਈ ਤੱਕ ਤੁਰੰਤ ਅਸਰ ਨਾਲ ਲਾਗੂ ਰਹਿਣਗੇ। ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਫ਼ਸਲ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਰਾਤ ਨੂੰ ਕੰਬਾਈਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੰਬਾਈਨਾਂ ਜਦੋਂ ਰਾਤ ਵੇਲੇ ਕਣਕ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨ ਤੋਂ ਉੱਪਰ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਉਸ ਕਣਕ ਨੂੰ ਖ਼ਰੀਦਣ ਤੋਂ ਅਸਮਰਥ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ’ਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਅਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫ਼ਾਰਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਫ਼ਸਲਾਂ ਦੀ ਰਹਿੰਦ ਨੂੰ ਸਾੜਨ ’ਤੇ ਪਾਬੰਦੀ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸਐਮਐਸ ਲਗਾਏ ਬਗੈਰ ਨਾ ਚਲਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ