ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ

ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪਹਿਲਾਂ ਨਾਲੋਂ ਵਧੇਰੇ ਚੌਕੰਨਾ ਹੋ ਗਿਆ ਹੈ। ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਉੱਤੇ ਵੀ ਮੁਕੰਮਲ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਦੀ ਹੱਦ ਅੰਦਰ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ-ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਉਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਜਾਂ ਖ਼ਾਸ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 10 ਦਸੰਬਰ 2023 ਤੱਕ ਤੁਰੰਤ ਪ੍ਰਭਾਵ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …