Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅੱਜ ਰਾਤ 8 ਵਜੇ ਤੋਂ 22 ਅਪਰੈਲ ਸਵੇਰੇ 5 ਵਜੇ ਤੱਕ ਮੁਹਾਲੀ ਵਿੱਚ ਕਰਫ਼ਿਊ ਦੇ ਹੁਕਮ ਹਰ ਸਨਿੱਚਰਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ ਤੜਕੇ 5 ਵਜੇ ਤੱਕ ਵੀ ਲੱਗੇਗਾ ਕਰਫ਼ਿਊ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਮੇਤ ਪੰਜਾਬ ਭਰ ਵਿੱਚ ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਸੀਆਰਪੀਸੀ ਦੀ ਧਾਰਾ 144 ਤਹਿਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ 20 ਅਪਰੈਲ ਨੂੰ ਰਾਤ 8 ਵਜੇ ਤੋਂ 22 ਅਪਰੈਲ ਸਵੇਰੇ ਤੜਕੇ 5 ਵਜੇ ਤੱਕ ਅਤੇ ਹਰ ਸਨਿੱਚਰਵਾਰ ਰਾਤ ਨੂੰ 8 ਵਜੇ ਤੋਂ ਸੋਮਵਾਰ ਸਵੇਰੇ ਤੜਕੇ 5 ਵਜੇ ਤੱਕ ਕਰਫ਼ਿਊ ਜਾਰੀ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੇ ਨਾਲ ਨਾਲ ਬਾਕੀ ਦਿਨਾਂ ਦੌਰਾਨ ਵੀ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਪੂਰੇ ਜ਼ਿਲ੍ਹੇ ਵਿੱਚ ਕਰਫ਼ਿਊ ਦੇ ਹੁਕਮ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਹੋਟਲਾਂ ਸਮੇਤ ਰੈਸਟੋਰੈਂਟ, ਮਾਲਜ਼, ਬਾਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾਅ, ਸਵੀਮਿੰਗ ਪੁਲਜ਼, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਵੀ ਮੁਕੰਮਲ ਬੰਦ ਰਹਿਣਗੇ। ਉਨ੍ਹਾਂ ਸਪੱਸ਼ਟ ਆਖਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਵੀ ਬਖ਼ਸ਼ਿਆਂ ਨਹੀਂ ਜਾਵੇਗਾ। ਵਾਰ ਵਾਰ ਨਿਯਮਾਂ ਅਤੇ ਹਦਾਇਤਾਂ ਦੀਆਂ ਉਲੰਘਣਾ ਕਰਨ ਦੇ ਆਦੀ ਵਿਅਕਤੀਆਂ ਨੂੰ ਜੁਰਮਾਨੇ ਦੇ ਨਾਲ-ਨਾਲ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ