Nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ ਪੀੜਤ ਗਰਭਵਤੀ ਅੌਰਤਾਂ ਸਬੰਧੀ ਬਿਨਾਂ ਦੇਰੀ ਦੇ ਰਿਪੋਰਟ ਦੇਣ ਦੇ ਆਦੇਸ਼

ਸਿਹਤ ਵਿਭਾਗ ਨੂੰ ਕਰੋਨਾ ਪਾਜ਼ੇਟਿਵ ਗਰਭਵਤੀ ਅੌਰਤਾਂ ਨੂੰ ਟੈਲੀਮੇਡੀਸੀਨ ਕੰਸਲਟੈਂਸੀ ਮੁਹੱਈਆ ਕਰਵਾਉਣ ਦੇ ਆਦੇਸ਼

ਰੈਪਿਡ ਰਿਸਪਾਂਸ ਟੀਮਾਂ ਵੱਲੋਂ ਗਰਭਵਤੀ ਅੌਰਤਾਂ ਨੂੰ ਪਹਿਲ ਦੇ ਆਧਾਰ ’ਤੇ ਮਿਸ਼ਨ ਫਤਿਹ ਕਿੱਟਾਂ ਪ੍ਰਦਾਨ ਕਰਨ ਦੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਪੰਜਾਬ ਵਿੱਚ ਪਿਛਲੇ ਕੁਝ ਸਮੇਂ ਦੌਰਾਨ ਕੋਵਿਡ ਮਹਾਮਾਰੀ ਤੋਂ ਪੀੜਤ ਗਰਭਵਤੀ ਅੌਰਤਾਂ ਦੀ ਗਿਣਤੀ ਵਿੱਚ ਵਾਧੇ ਨੂੰ ਦੇਖਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਗਰਭਵਤੀ ਅੌਰਤਾਂ ਦੀ ਸਿਹਤ ਨੂੰ ਪਹਿਲ ਦੇਣ ਦੀ ਹਦਾਇਤ ਕੀਤੀ ਹੈ। ਇਸ ਸਬੰਧੀ ਆਦੇਸ਼ ਜਾਰੀ ਕਰਕੇ ਕਿਹਾ ਗਿਆ ਹੈ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਗਰਭਵਤੀ ਅੌਰਤਾਂ ਜੋ ਕਰੋਨਾ ਤੋਂ ਪ੍ਰਭਾਵਿਤ ਹਨ, ਸਬੰਧੀ ਵੇਰਵੇ ਬਿਨਾਂ ਦੇਰੀ ਕੀਤੇ ਦੱਸੇ ਜਾਣੇ ਚਾਹੀਦੇ ਹਨ ਕਿਉਂਕਿ ਉਹ ਉੱਚ ਜੋਖ਼ਮ ਸ਼੍ਰੇਣੀ ਵਿੱਚ ਆਉਂਦੀਆਂ ਹਨ। ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖਣ ਲਈ ਸਮੂਹ ਐਸਐਮਓ ਆਪੋ-ਆਪਣੇ ਇਲਾਕਿਆਂ ਵਿੱਚ ਆਸ਼ਾ ਵਰਕਰ ਜਾਂ ਹੈਲਥ ਵਰਕਰਾਂ ਦੀ ਡਿਊਟੀ ਲਗਾਉਣਗੇ ਅਤੇ ਇਸ ਸਬੰਧੀ ਰੋਜ਼ਾਨਾ ਰਿਪੋਰਟ ਕੋਵਿਡ ਮਰੀਜ਼ ਟਰੈਕਿੰਗ ਅਫ਼ਸਰ (ਸੀਪੀਟੀਓ) ਨੂੰ ਭੇਜਣਗੇ। ਸੀਪੀਟੀਓ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਮਿਸ਼ਨ ਫਤਿਹ ਕਿੱਟਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਿਵਲ ਸਰਜਨ ਗਾਇਨੀਕੋਲੋਜਿਸਟਾਂ ਦੀ ਡਿਊਟੀ ਲਗਾਉਣਗੇ ਤਾਂ ਜੋ ਉਹ ਕਰੋਨਾ ਪੀੜਤ ਗਰਭਵਤੀ ਅੌਰਤਾਂ ਦੀ ਪਹਿਲ ਦੇ ਅਧਾਰ ’ਤੇ ਦੇਖਭਾਲ ਕਰਨ ਅਤੇ ਟੈਲੀ ਮੈਡੀਸਨ ਰਾਹੀਂ ਸਲਾਹ ਦੇਣ। ਇਸ ਤੋਂ ਇਲਾਵਾ ਐਸਐਮਓਜ ਨੂੰ ਕਿਹਾ ਗਿਆ ਹੈ ਕਿ ਉਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਅਧੀਨ ਕੰਮ ਕਰਦੀਆਂ ਸੀਡੀਪੀਓਜ਼ ਅਤੇ ਆਂਗਣਵਾੜੀ ਵਰਕਰਾਂ ਨੂੰ ਪੂਰਾ ਸਹਿਯੋਗ ਦੇਣਾ ਯਕੀਨੀ ਬਣਾਉਣ। ਸੀਪੀਟੀਓ-ਕਮ-ਐਸਪੀ (ਦਿਹਾਤੀ) ਰਵਜੋਤ ਕੌਰ ਗਰੇਵਾਲ ਇਸ ਸਾਰੇ ਕੰਮ ਦੀ ਦੇਖ ਰੇਖ ਕਰਨ ਲਈ ਜ਼ਿਲ੍ਹੇ ਦੇ ਇੰਚਾਰਜ ਹੋਣਗੇ। ਸੀਪੀਟੀਓ ਨੂੰ ਰੋਜ਼ਾਨਾ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਅਤੇ ਡੀਸੀ ਦਫ਼ਤਰ ਨੂੰ ਭੇਜਣ ਦੇ ਆਦੇਸ਼ ਦਿੰਦੇ ਹੋਏ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਇਕ ਮੈਡੀਕਲ ਅਫ਼ਸਰ ਸੀਪੀਟੀਓ ਨਾਲ ਤਾਇਨਾਤ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …