nabaz-e-punjab.com

ਜਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ: ਸਵੇਰੇ 10 ਵਜੇ ਤੋਂ ਪਹਿਲਾਂ ਸਕੂਲ ਲਾਉਣ ਵਾਲਿਆਂ ਵਿਰੁੱਧ ਕੇਸ ਦਰਜ

ਸਰਕਾਰੀੇ ਹੁਕਮਾਂ ਨੂੰ ਨਾ ਮੰਨਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਜਾਵੇ: ਵਿਨੀਤ ਵਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਧੁੰਦ ਦੇ ਮੌਸਮ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ, ਪ੍ਰੰਤੂ ਇਸ ਦੇ ਬਾਵਜੂਦ ਸਹਿਰ ਦੇ ਕੁੱਝ ਪ੍ਰਾਈਵੇਟ ਸਕੂਲਾਂ ਨੇ ਜਿਲ੍ਹਾ ਮੈਜਿਸਟਰੇਟ ਦੀਆਂ ਹਦਾਇਤਾਂ ਦੇ ਉਲਟ ਅੱਜ ਆਪਣੇ ਸਕੂਲ ਆਮ ਦਿਨਾਂ ਵਾਂਗ ਖੋਲ੍ਹੇ ਗਏ। ਜਿਸ ਦਾ ਜਿਲ੍ਹਾ ਪ੍ਰਸਾਸਨ ਨੋਟਿਸ ਲਿਆ ਹੈ। ਮੁਹਾਲੀ ਦੇ ਐਸ.ਡੀ.ਐਮ ਡਾ. ਆਰ.ਪੀ. ਸਿੰਘ ਨੇ ਦੱਸਿਆ ਕਿ ਕੁੱਝ ਸਕੂਲਾਂ ਵੱਲੋਂ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਦਿਆਂ ਆਪਣੇ ਸਕੂਲ ਸਵੇਰੇ 10 ਵਜੇ ਤੋਂ ਪਹਿਲਾਂ ਖੋਲ੍ਹੇ ਗਏ ਅਤੇ ਇਨ੍ਹਾਂ ਸਕੂਲਾਂ ਵਿੱਚ ਮਾਨਵ ਮੰਗਲ ਸਕੂਲ ਫੇਜ਼ -10, ਲਰਨਿੰਗ ਪਾਥ ਸੈਕਟਰ -67, ਮਲੇਨੀਅਮ ਸਕੂਲ ਫੇਜ਼-5, ਸਿਸ਼ੂਨਿਕੇਤਨ ਫੇਜ 4, ਸਾਸਤਰੀ ਮਾਡਲ ਸਕੂਲ ਫੇਜ਼ -1, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ -69 ਦੇ ਖਿਲਾਫ ਵੱਖ-ਵੱਖ ਥਾਣਿਆ ਵਿੱਚ 188 ਆਈ.ਪੀ.ਸੀ ਅਧੀਨ ਪਰਚੇ ਦਰਜ ਕੀਤੇ ਗਏ ਹਨ।
ਉਧਰ, ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਸ੍ਰੀ ਵਿਨੀਤ ਵਰਮਾ ਨੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਰਕਾਰੀ ਹੁਕਮਾਂ ਨੂੰ ਨਾ ਮੰਨਣ ਵਾਲੇ ਸਕੂਲਾਂ ਦੇ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਆਪਣੇ ਪੱਤਰ ਵਿਚ ਸ੍ਰੀ ਵਿਨੀਤ ਵਰਮਾ ਨੇ ਲਿਖਿਆ ਹੈ ਕਿ ਵਾਤਾਵਰਣ ਵਿੱਚ ਫੈਲੇ ਧੂੰਏ ਅਤੇ ਧੁੰਦ ਨੁੰ ਵੇਖਦਿਆਂ ਡੀ ਸੀ ਵਲੋੱ ਮੁਹਾਲੀ ਦੇ ਸਾਰੇ ਸਕੁੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਇਹ ਸਕੂਲ ਸਵੇਰੇ 10 ਵਜੇ ਤੋੱ ਦੁਪਹਿਰ 3 ਵਜੇ ਤੱਕ ਖੋਲ੍ਹੇ ਜਾਣ ਇਹ ਹੁਕਮ 18 ਨਵੰਬਰ ਤੱਕ ਜਾਰੀ ਕੀਤੇ ਗਏ ਸਨ ਪਰ ਅੱਜ ਪਹਿਲੇ ਦਿਨ ਹੀ ਮੁਹਾਲੀ ਦੇ ਵੱਡੀ ਗਿਣਤੀ ਸਕੂਲ ਸਵੇਰੇ 8 ਵਜੇ ਹੀ ਖੋਲੇ ਗਏ ਅਤੇ ਬੱਚਿਆਂ ਨੂੰ ਸਰਦੀ ਅਤੇ ਗੰਧਲੇ ਵਾਤਾਵਰਨ ਵਿੱਚ ਹੀ ਸਕੂਲ ਜਾਣ ਲਈ ਮਜਬੂਰ ਹੋਣਾ ਪਿਆ। ਉਹਨਾਂ ਲਿਖਿਆ ਹੈ ਕਿ ਮਾਪੇ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਚੰਗੇ ਇਨਸਾਨ ਬਣਨ ਅਤੇ ਅਨੁਸ਼ਾਸਨ ਨੂੰ ਸਿੱਖਣ ਲਈ ਭੇਜਦੇ ਹਨ ਪਰ ਜਦੋੱ ਇਹ ਸਕੂਲਾਂ ਵਾਲੇ ਖੁਦ ਹੀ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਤਾਂ ਫਿਰ ਉਹ ਬੱਚਿਆਂ ਨੂੰ ਕੀ ਸਿਖਿਆ ਦੇਣਗੇ। ਪੱਤਰ ਦੇ ਅੰਤ ਵਿਚ ਉਹਨਾਂ ਮੰਗ ਕੀਤੀ ਹੈ ਕਿ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਸਵੇਰੇ 8 ਵਜੇ ਹੀ ਸਕੂਲ ਖੋਲ੍ਹਣ ਵਾਲੇ ਸਕੂਲ ਪ੍ਰਬੰਧਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…