nabaz-e-punjab.com

ਰੇਹੜ੍ਹੀ-ਫੜੀਆਂ ਵਾਲਿਆਂ ਵੱਲੋਂ ਲੋਕਾਂ ਤੋਂ ਵੱਧ ਭਾਅ ਵਸੂਲੇ ਜਾਣ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਨਿਗਰਾਨੀ ਦੇ ਆਦੇਸ਼

ਜ਼ਿਲ੍ਹਾ ਮੰਡੀ ਅਫ਼ਸਰ ਮੰਗ ਤੇ ਸਪਲਾਈ ਅਨੁਸਾਰ ਕਰੇਗਾ ਫਲ ਤੇ ਸਬਜ਼ੀਆਂ ਦੇ ਰੇਟ ਨਿਰਧਾਰਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਸੰਕਟ ਦੇ ਸਮੇਂ ਰੇਹੜੀ-ਫੜੀ ਵਾਲਿਆਂ ਵੱਲੋਂ ਆਮ ਲੋਕਾਂ ਨੂੰ ਮਨਮਰਜ਼ੀ ਨਾਲ ਵੱਧ ਭਾਅ ’ਤੇ ਫਲ ਅਤੇ ਸਬਜ਼ੀਆਂ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਨਾਲ ਪੇਸ਼ ਆਉਣ ਦੀ ਗੱਲ ਆਖੀ ਹੈ। ਕੋਵਿਡ-19 ਦੀ ਮਹਾਮਾਰੀ ਕਾਰਨ ਕੇਸਾ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਕ ਇਸ ਬਿਮਾਰੀ ਦੀ ਰੋਕਥਾਮ ਲਈ ਮੁਹਾਲੀ ਜ਼ਿਲ੍ਹੇ ਵਿੱਚ ਕਰਫ਼ਿਊ ਵੀ ਲਗਾਇਆ ਹੋਇਆ ਹੈ। ਅਜਿਹੀ ਸਥਿਤੀ ਵਿੱਚ ਸਬਜ਼ੀ/ਫਲ ਵਿਕਰੇਤਾ ਅਤੇ ਰੇਹੜ੍ਹੀ-ਫੜੀਆਂ ਵਾਲਿਆਂ ਵੱਲੋਂ ਆਮ ਜਨਤਾ ਤੋਂ ਜ਼ਿਆਦਾ ਭਾਅ ਚਾਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਜਿਸ ਕਾਰਨ ਇਸ ਨੂੰ ਕੰਟਰੋਲ ਕਰਨ ਦੀ ਬਹੁਤ ਜ਼ਰੂਰਤ ਹੈ ਤਾਂ ਜੋ ਆਮ ਲੋਕਾਂ ਨੂੰ ਸਬਜ਼ੀ/ਫਲ ਜਾਇਜ਼ ਮੁੱਲ ’ਤੇ ਮਿਲ ਸਕਣ। ਇਹ ਪ੍ਰਗਟਾਵਾ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਸਬਜ਼ੀਆਂ ਦੀ ਮੰਗ ਅਤੇ ਸਪਲਾਈ ਨੂੰ ਦੇਖਦੇ ਹੋਏ ਮੁੱਲ ਨਿਰਧਾਰਿਤ ਕਰਨ ਅਤੇ ਰੇਟ ਆਮ ਲੋਕਾਂ ਲਈ ਪ੍ਰਦਰਸ਼ਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਮੰਡੀ ਅਫ਼ਸਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਬਜੀ/ਫਲ ਵਿਕਰੇਤਾ ਜਾਇਜ਼ ਨਿਰਧਾਰਿਤ ਮੁੱਲ ’ਤੇ ਹੀ ਆਪਣਾ ਸਮਾਨ ਵੇਚਣ। ਉਹ ਇਸ ਸਾਰੇ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਆਮ ਜਨਤਾ ਨੂੰ ਸਬਜੀ/ਫਲ ਜਾਇਜ਼ ਨਿਰਧਾਰਤ ਮੁੱਲ ਤੇ ਹੀ ਮਿਲ ਸਕਣ। ਉਹ ਇਨ੍ਹਾਂ ਫਲ/ਸਬਜੀ ਵਿਕਰੇਤਾ ਨੂੰ ਕੋਵਿਡ-19 ਦੀ ਬਿਮਾਰੀ ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਕਰਨ ਲਈ ਵੀ ਜਾਗਰੂਕ ਕਰਨਗੇ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆ ਦਾ ਕੋਵਿਡ-19 ਟੈਸਟ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਕਰਵਾਉਣਗੇ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…