Poor Welfare Convention Conference

ਵੀਡੀਓ ਕਾਨਫਰੰਸ ਰਾਹੀਂ ਕੇਂਦਰ ਸਰਕਾਰ ਦੇ ਗਰੀਬ ਕਲਿਆਣ ਸੰਮੇਲਨ ਦਾ ਹਿੱਸਾ ਬਣੇ ਜ਼ਿਲ੍ਹਾ ਮੁਹਾਲੀ ਦੇ ਲਾਭਪਾਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਮਾਧਿਅਮ ਰਾਹੀਂ ਲਾਭਪਾਤਰੀਆਂ ਨੂੰ ਕੀਤਾ ਸੰਬੋਧਨ

ਡੀਸੀ ਅਮਿਤ ਤਲਵਾੜ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੇ ਵੀ ਕੀਤੀ ਵਰਚੂਅਲ ਸਮਾਗਮ ਵਿੱਚ ਸ਼ਮੂਲੀਅਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ 13 ਫਲੈਗਸ਼ਿਪ ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਮਾਧਿਅਮ ਰਾਹੀਂ ਸੰਬੋਧਨ ਕੀਤਾ। ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਇਨ੍ਹਾਂ 13 ਸਕੀਮਾਂ ਦੇ ਅੰਤਰਗਤ ਆਉਣ ਵਾਲੇ ਲਾਭਪਾਤਰੀਆਂ ਨੇ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿਖੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਦੇ ਇਸ ਲਾਈਵ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸਨ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ 13 ਸਕੀਮਾਂ ਦੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਨੇ ਅੱਜ ਸ਼ਿਮਲਾ ਤੋਂ ਲਾਈਵ ਹੋ ਕੇ ਸੰਬੋਧਨ ਕੀਤਾ। ਉਨ੍ਹਾਂ ਸਕੀਮਾਂ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ, ਪ੍ਰਧਾਨ ਮੰਤਰੀ ਉੱਜਵਲ ਯੋਜਨਾਂ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ ਐਂਡ ਅੰਮ੍ਰਿਤ, ਪ੍ਰਧਾਨ ਮੰਤਰੀ ਸਵਾ-ਨਿੱਧੀ ਸਕੀਮ, ਵਨ ਨੇਸ਼ਨ ਵਨ ਰਾਸ਼ਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ, ਆਯੂਸ਼ਮਾਨ ਭਾਰਤ ਪੀਐਮ ਜਨ ਅਰੋਗਿਆ ਯੋਜਨਾ, ਆਯੁਸਮਾਨ ਭਾਰਤ ਹੈਲਥ ਐਂਡ ਵੈਲਨੈਸ਼ ਸੈਂਟਰ, ਪ੍ਰਧਾਨ ਮੰਤਰੀ ਮੁੱਦਰਾ ਯੋਜਨਾ ਸ਼ਾਮਲ ਹਨ।
ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸੱਦਾ ਦੇ ਕੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ, ਉਨ੍ਹਾਂ ਦੱਸਿਆ ਕਿ ਸ਼ਿਵਾਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਸਮਾਗਮ ਦੇ ਆਨਲਾਈਨ ਪ੍ਰਸਾਰਨ ਤਹਿਤ 829 ਲਾਭਪਾਤਰੀਆਂ ਨੇ ਹਿੱਸਾ ਲਿਆ।
ਇਸ ਸਮਾਗਮ ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਏਡੀਸੀ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਮੇਅਰ ਅਮਰਜੀਤ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ, ਡੀਡੀਪੀਓ ਬਲਜਿੰਦਰ ਸਿੰਘ ਗਰੇਵਾਲ ਅਤੇ ਕ੍ਰਿਸੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਡਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਸੰਮੇਲਨ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…