Nabaz-e-punjab.com

ਜ਼ਿਲ੍ਹਾ ਮੁਹਾਲੀ ਅਦਾਲਤ ਦੇ ਵਕੀਲਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ, ਅਦਾਲਤਾਂ ਦਾ ਕੰਮ ਪ੍ਰਭਾਵਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਮੁਹਾਲੀ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਵਕੀਲਾਂ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਤਰਜ਼ ’ਤੇ ਪੰਜ ਦਿਨਾਂ ਹਫ਼ਤਾ ਕਰਨ ਦੀ ਮੰਗ ਨੂੰ ਮੁਕੰਮਲ ਹੜਤਾਲ ਕੀਤੀ ਗਈ ਅਤੇ ਕੋਈ ਵੀ ਵਕੀਲ ਅਦਾਲਤੀ ਕੇਸਾਂ ਦੇ ਮੁਤੱਲਕ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਜਿਸ ਕਾਰਨ ਅਦਾਲਤਾਂ ਦਾ ਕੰਮ ਕਾਰ ਕਾਫੀ ਪ੍ਰਭਾਵਿਤ ਹੋਇਆ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਮੁਹਾਲੀ ਅਦਾਲਤ ਦੇ ਵਕੀਲਾਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਹਾਈ ਕੋਰਟ ਵਾਂਗ ਜ਼ਿਲ੍ਹਾ ਪੱਧਰੀ ਅਤੇ ਸਬ ਡਿਵੀਜ਼ਨ ਪੱਧਰੀ ਅਦਾਲਤਾਂ ਵਿੱਚ ਹਰੇਕ ਸ਼ਨਿਚਵਾਰ ਦੇ ਦਿਨ ਛੁੱਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਕੀਲਾਂ ਦੀ ਜਾਇਜ਼ ਮੰਗ ਮੰਨੀ ਨਹੀਂ ਜਾਂਦੀ ਉਦੋਂ ਤੱਕ ਵਕੀਲਾਂ ਹੜਤਾਲ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸੀਨੀਅਰ ਐਡਵੋਕੇਟ ਰਾਜੇਸ਼ ਗੁਪਤਾ ਅਨਿਲ ਕੌਸ਼ਿਕ, ਅਸ਼ੋਕ ਸ਼ਰਮਾ, ਨਰਪਿੰਦਰ ਸਿੰਘ ਰੰਗੀ, ਗੁਰਦੇਵ ਸਿੰਘ ਸੈਣੀ, ਨਵੀਨ ਸੈਣੀ, ਮੀਤ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ, ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਕੈਸ਼ੀਅਰ ਅਮਨਦੀਪ ਕੌਰ ਸੋਹੀ, ਲਾਇਬਰੇਰੀਅਨ ਸੁਖਵੀਰ ਸਿੰਘ, ਐਨਐਸ ਬਿੱਟਾ, ਅਨਿਲ ਕੌਸ਼ਲ, ਆਕਸ਼ ਜੇਤਲ, ਸਮੇਤ ਕਈ ਵਕੀਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…