ਜ਼ਿਲ੍ਹਾ ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਦੇ ਮਾਮਲੇ ਵਿੱਚ ਕੀਤੇ 4 ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਡੀ ਗਈ ਮੁਹਿੰਮ ਤਹਿਤ ਐਸਪੀ ਦਿਹਾਤੀ ਡਾ. ਰਵਜੋਤ ਕੌਰ ਗਰੇਵਾਲ ਅਤੇ ਡੀਐਸਪੀ ਡੇਰਾਬੱਸੀ ਗੁਰਬਖਸ਼ੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਇੰਸਪੈਟਰ ਸੁਖਬੀਰ ਸਿੰਘ ਮੁੱਖ ਅਫ਼ਸਰ ਥਾਣਾ ਲਾਲੜੂ ਦੀ ਨਿਗਰਾਨੀ ਅਧੀਨ ਥਾਣਾ ਲਾਲੜੂ ਦੀ ਪੁਲਿਸ ਵੱਲੋਂ ਮੁਕੱਦਮਾ ਨੰ 213 ਮਿਤੀ 26/12/2020 ਅ/ਧ 379ਬੀ 120ਬੀ ਤਹਿਤ ਥਾਣਾ ਲਾਲੜੂ ਨੂੰ 2 ਦਿਨਾਂ ਵਿੱਚ ਟਰੇਸ ਕਰਨ ਵਿੱਚ ਸਫਲਤਾ ਹਾਸਲ ਕਰਦੇ ਹੋਏ ਚਾਰ ਮੁਲਜ਼ਮਾਂ ਰਵਿੰਦਰ ਸਿੰਘ ਉਰਫ ਲੱਡੂ ਵਾਸੀ ਪਿੰਡ ਜਿੰਦੋਵਾਲ (ਜ਼ਿਲ੍ਹਾ ਨਵਾਂ ਸ਼ਹਿਰ), ਜਸਕਰਨ ਸਿੰਘ ਵਾਸੀ ਪਿੰਡ ਮੋਰਾਂਵਾਲੀ (ਹੁਸ਼ਿਆਰਪੁਰ), ਸਤਨਾਮ ਸਿੰਘ ਅਤੇ ਜਸਵਿੰਦਰ ਸਿੰਘ ਉਰਫ ਬਿੱਲਾ ਵਾਸੀਆਨ ਪਿੰਡ ਬਾਦਸ਼ਾਹਪੁਰ ਨੂੰ 28 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਮੁਲਜ਼ਮਾਂ ਵੱਲੋਂ ਸਾਜਿਸ਼ ਤਹਿਤ ਸ਼ਿਕਾਇਤ ਕਰਤਾ ਕੋਲੋਂ ਟਿਓਟਾ ਇਟੀਓਸ (ਟੈਕਸੀ) ਖੋਹ ਲਈ ਸੀ, ਪੁਲੀਸ ਨੇ ਮੁਲਜ਼ਮਾਂ ਕੋਲੋਂ ਇਹ ਕਾਰ ਵੀ ਬਰਾਮਦ ਕਰ ਲਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਮੁਹੰਮਦ ਆਲਮ ਵਾਸੀ ਫੋਲਾਦਪੁਰ ਦੇਵਬੰਦ ਸਹਾਰਨਪੁਰ, ਯੂ.ਪੀ. ਦੇ ਬਿਆਨ ਲੱਡੂ, ਅਰਜਨ ਅਤੇ 2 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਨੇ 25 ਦਸੰਬਰ ਨੂੰ ਆਪਣੀ ਕਾਰ (ਟੈਕਸੀ) ਆਪਣੇ ਜਾਣਕਾਰ ਅਰਜੁਨ ਰਾਹੀਂ ਬੁੱਕ ਕਰਨ ’ਤੇ ਗੰਗੋਹ ਤੋਂ ਚੰਡੀਗੜ੍ਹ ਛੱਡਣ ਲਈ ਚੱਲਿਆ ਸੀ ਅਤੇ ਅਰਜੁਨ ਰਸਤੇ ਵਿੱਚ ਕਰਨਾਲ ਨੇੜੇ ਕਾਰ ’ਚੋਂ ਉੱਤਰ ਗਿਆ ਸੀ ਅਤੇ ਰਸਤੇ ਵਿੱਚ ਆਈਟੀਆਈ ਚੌਕ ਲਾਲੜੂ ਨੇੜੇ ਮੁਲਜ਼ਮਾਂ ਨੇ ਗਿਣੀ ਮਿਥੀ ਸਾਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਸ਼ਿਕਾਇਤ ਕਰਤਾ ਨੂੰ ਗੱਡੀ ’ਚੋਂ ਹੇਠਾਂ ਸੁੱਟ ਕੇ ਉਸ ਦੀ ਕਾਰ ਖੋਹ ਕੇ ਫਰਾਰ ਹੋ ਗਏ ਸੀ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮਾਂ ਵੱਲੋਂ ਉਕਤ ਖੋਹ ਕੀਤੀ ਕਾਰ ’ਤੇ ਫਰਜੀ ਨੰਬਰ ਪਲੇਟਾਂ ਲਗਾ ਕੇ ਕਾਰ ਵਿੱਚ ਸਵਾਰ ਹੋ ਕੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸੀ। ਜਿਨ੍ਹਾਂ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਜਸਕਰਨ ਸਿੰਘ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਵਿੱਚ ਸੰਗੀਨ ਅਪਰਾਧ ਸਮੇਤ ਹੋਰ ਜੁਰਮਾਂ ਅਧੀਨ ਡੇਢ ਦਰਜਨ ਮੁਕੱਦਮੇ ਦਰਜ ਹਨ ਜੋ ਲੁੱਟ ਖੋਹ ਦੀਆਂ ਅਤੇ ਸੰਗੀਨ ਜੁਰਮਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਆਦੀ ਹੈ। ਉਹ ਹਾਲ ਹੀ ਵਿੱਚ ਫਰੀਦਕੋਟ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋ ਕੇ ਬਾਹਰ ਆਇਆ ਹੈ। ਇਸ ਤੋਂ ਇਲਾਵਾ ਮੁਲਜ਼ਮ ਸਤਨਾਮ ਸਿੰਘ ਅਤੇ ਜਸਵਿੰਦਰ ਸਿੰਘ ਉਰਫ਼ ਬਿੱਲਾ ਦੇ ਖ਼ਿਲਾਫ਼ ਵੀ ਵੱਖ-ਵੱਖ ਥਾਣਿਆਂ ਵਿੱਚ ਅਪਰਾਧਿਕ ਕੇਸ ਦਰਜ ਹਨ। ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…