Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਕਿਰਾਏਦਾਰ, ਨੌਕਰ, ਪੇਇੰਗ ਗੈਸਟਾਂ ਦਾ ਪੂਰਾ ਵੇਰਵਾ ਪੁਲੀਸ ਥਾਣੇ ਵਿੱਚ ਦਰਜ ਕਰਵਾਉਣ ਦੇ ਹੁਕਮ

ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮੁਹਾਲੀ ਨਗਰ ਨਿਗਮ ਸਮੇਤ ਸਮੁੱਚੇ ਜ਼ਿਲਂ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜੇਕਰ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖਦਾ ਹੈ ਤਾਂ ਤੁਰੰਤ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲੀਸ ਥਾਣੇ ਵਿੱਚ ਦਰਜ ਕਰਾਇਆ ਜਾਵੇ। ਜਿਨਂ੍ਹਾਂ ਮਕਾਨ ਮਾਲਕਾਂ ਨੇ ਅਜੇ ਤਾਈਂ ਆਪਣੇ ਕਿਰਾਏਦਾਰਾਂ ਦੀ ਸੂਚਨਾ ਪੁਲੀਸ ਨੂੰ ਨਹੀਂ ਦਿੱਤੀ ਹੈ ਉਹ ਇੱਕ ਹਫ਼ਤੇ ਦੇ ਅੰਦਰ ਅੰਦਰ ਸਬੰਧਤ ਥਾਣੇ ਵਿੱਚ ਸੂਚਨਾ ਦੇਣਾ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਸ ਦੀ ਸੂਚਨਾ ਇਕ ਹਫਤੇ ਦੇ ਅੰਦਰ ਅੰਦਰ ਸਬੰਧਤ ਪੁਲਿਸ ਥਾਣੇ ਵਿਚ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਐਸਐਸਪੀ ਸਮੇਤ ਸਬੰਧਤ ਉਪ ਮੰਡਲ ਮੈਜਿਸਟਰੇਟ ਉਕਤ ਹੁਕਮਾਂ ਦੀ ਸਖ਼ਤੀ ਨਾਲ ਇੰਨ ਬਿੰਨ ਪਾਲਣਾ ਕਰਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ।ਜਦੋਂਕਿ ਥਾਣਾ ਮੁਖੀ ਇਨ੍ਹਂਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨਂਾਂ ਸੂਚਨਾ ਤੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟਾਂ ਬਾਰੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲੀਸ ਨੂੰ ਵੀ ਨਾਲ ਰੱਖਿਆ ਜਾਵੇ। ਇਹ ਹੁਕਮ 18 ਮਈ 2019 ਤੱਕ ਲਾਗੂ ਰਹਿਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਿੱਤ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ’ਤੇ ਅਸਲਾ ਲੈ ਕੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਮੈਰਿਜ ਪੈਲਿਸ ਵਿੱਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲਿਸ ਦੇ ਮਾਲਕ ਮੁਕਾਮੀ ਪੁਲੀਸ ਨੂੰ ਤੁਰੰਤ ਸੁੂਚਿਤ ਕਰੇਗਾ। ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਮੈਰਿਜ ਪੈਲਿਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕ ਅਸਲਾ ਲੈ ਕੇ ਆਉਂਦੇ ਹਨ ਅਤੇ ਗੋਲੀਬਾਰੀ ਕਰ ਦਿੰਦੇ ਹਨ, ਜਿਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ।
ਇੰਝ ਹੀ ਜ਼ਿਲਂ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਥਿਤ ਮੈਰਿਜ ਪੈਲਿਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਆਦਿ ਦੇ ਮਾਲਕਾਂ/ਪ੍ਰਬੰਧਕਾਂ ਨੂੰ ਹੁਕਮ ਦਿੱਤੇ ਹਨ ਕਿ ਇਨ੍ਹਾਂ ਸਥਾਨਾਂ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਸਮੇਂ ਗੱਡੀਆਂ ਨੂੰ ਉਚਿਤ ਜਗ੍ਹਾ ’ਤੇ ਪਾਰਕ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ ਸਮਾਗਮਾਂ ਵਿੱਚ ਆਉਣ ਵਾਲਾ ਕੋਈ ਵੀ ਵਿਅਕਤੀ ਆਪਣੀ ਗੱਡੀ ਨੂੰ ਫੁੱਟਪਾਥ ’ਤੇ ਖੜ੍ਹਾ ਨਾ ਕਰੇ। ਜੇਕਰ ਮਾਲਕ/ਪ੍ਰਬੰਧਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਧਰ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸਮੇਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਹਿੱਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਨਿਸ਼ਚਿਤ ਕੀਤੇ ਗਏ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ (ਪ੍ਰੀਖਿਆ ਵਾਲੇ ਦਿਨ) 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ’ਤੇ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਮਾਪੇ, ਰਿਸ਼ਤੇਦਾਰ ਅਤੇ ਸ਼ਰਾਰਤੀ ਅਨਸਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ। ਇਹ ਹੁਕਮ 4 ਅਪ੍ਰੈਲ 2019 ਤੱਕ ਲਾਗੂ ਰਹਿਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਅੰਦਰ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਇਨਜ ਡੋਰ) ਨੂੰ ਵੇਚਣ, ਖਰੀਦਣ ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਦੀ ਵਰਤੋਂ ਕਰਨ ਨਾਲ ਪਤੰਗਬਾਜ਼ੀ ਸਮੇਂ ਹੱਥ ਅਤੇ ਉਂਗਲਾਂ ਕੱਟ ਜਾਣ/ਸਾਈਕਲ, ਸਕੂਟਰ ਚਲਾਕਾਂ ਦੇ ਗਲ ਅਤੇ ਕੰਨ ਕੱਟੇ ਜਾਣ/ ਉਡਦੇ ਪੰਛੀਆਂ ਦੇ ਫਸ ਜਾਣ ਕਰਕੇ ਉਨ੍ਹਾਂ ਦੇ ਮਰਨ ਦੀਆਂ ਘਟਨਾਵਾਂ ਵਾਪਰਨ ਦਾ ਖਤਰਾ ਹੋ ਸਕਦਾ ਹੈ। ਇਸ ਲਈ ਚਾਇਨਾ ਡੋਰ ਕਾਰਨ ਵਾਪਰਣ ਵਾਲੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਚਾਇਨਾ ਡੋਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…