Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਯੋਜਨਾ ਕਮੇਟੀ ਦੀ ਮੁਖੀ ਪ੍ਰਭਜੋਤ ਕੌਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ, ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਨਬਜ਼-ਏ-ਪੰਜਾਬ, ਮੁਹਾਲੀ, 11 ਜਨਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਇੰਜ. ਪ੍ਰਭਜੋਤ ਕੌਰ ਨੇ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪੰਜਾਬ ਨਿਰਮਾਣ ਸਕੀਮ ਤਹਿਤ ਪਿੰਡਾਂ ਦੇ ਵਿਕਾਸ ਲਈ ਜਾਰੀ ਫ਼ੰਡਾਂ ਤਹਿਤ ਮੌਜੂਦਾ ਸਮੇਂ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦਾ ਜਾਇਜ਼ਾ ਲਿਆ। ਅਧੂਰੇ ਕੰਮਾਂ ਸਬੰਧੀ ਉਨ੍ਹਾਂ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਸਬੰਧਤ ਕਾਰਜ ਜਲਦੀ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਪ੍ਰਭਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਜਾਰੀ ਗਰਾਂਟਾਂ ਦੀ ਵਰਤੋਂ ਅਤੇ ਵਿਕਾਸ ਕੰਮਾਂ ਦੇ ਮਿਆਰ ਬਾਬਤ ਇਕ ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਇੰਜ. ਪ੍ਰਭਜੋਤ ਕੌਰ ਨੇ ਦੱਸਿਆ ਕਿ ਜਦ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਪਰਸਨ ਥਾਪਿਆ ਹੈ, ਉਹ ਪਹਿਲੇ ਦਿਨ ਤੋਂ ਹੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਂਦੇ ਆ ਰਹੇ ਹਨ। ਤਾਂ ਜੋ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਜਸਪਾਲ ਕਾਉਣੀ, ਅਸਿਸਟੈਂਟ ਇੰਜੀਨੀਅਰ ਜਸਪਾਲ ਮਸੀਹ, ਉਪ ਅਰਥ ਤੇ ਅੰਕੜਾ ਸਲਾਹਕਾਰ ਸੁਖਵਿੰਦਰ ਸਿੰਘ, ਗੁਰਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ, ਸਤਨਾਮ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਨਿਰਮੈਲ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ