Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਵੱਲੋਂ ਨਾਜਾਇਜ਼ ਅਸਲੇ ਸਮੇਤ ਨੌਜਵਾਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਹਾਲੀ ਵੱਲੋਂ ਮਿਉਂਸਪਲ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੰਤਵ ਨਾਲ ਨਾਜਾਇਜ਼ ਹਥਿਆਰ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਭਾਰੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਕੋਲੋਂ ਇਕ ਦੇਸੀ ਕੱਟਾ 32 ਬੋਰ ਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁਹਾਲੀ ਦੀ ਐਸਪਹੀ ਦਿਹਾਤੀ ਡਾਕਟਰ ਰਵਜੋਤ ਕੌਰ ਗਰੇਵਾਲ ਡੀਐਸਪੀ ਗੁਰਬਖਸ਼ੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਲਾਲੜੂ ਥਾਣਾ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਨਿਗਰਾਨੀ ਅਧੀਨ ਲਾਲੜੂ ਪੁਲੀਸ ਵੱਲੋਂ 11 ਫਰਵਰੀ ਨੂੰ ਨਾਕਾਬੰਦੀ ਦੌਰਾਨ ਆਲਮਗੀਰ ਵਾਲੇ ਪਾਸਿਓਂ ਲਾਲੜੂ ਵੱਲ ਨੂੰ ਪੈਦਲ ਜਾ ਰਹੇ ਇੱਕ ਨੌਜਵਾਨ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕੀਤਾ ਗਿਆ। ਜਿਸ ਨੇ ਆਪਣਾ ਨਾਮ ਮੁਹੰਮਦ ਆਬਿਦ ਵਾਸੀ ਮੁਹੱਲਾ ਚੋਹਟਾ, ਮਲੇਰਕੋਟਲਾ, ਜ਼ਿਲ੍ਹਾ ਸੰਗਰੂਰ ਦੱਸਿਆ। ਉਕਤ ਵਿਅਕਤੀ ਦੀ ਤਲਾਸੀ ਲੈਣ ’ਤੇ ਉਸ ਦੇ ਡੱਬ ’ਚੋਂ ਇੱਕ ਦੇਸੀ ਕੱਟਾ 32 ਬੋਰ ਜਿਸ ਵਿੱਚ 5 ਜਿੰਦਾ ਕਾਰਤੂਸ ਅਤੇ ਇੱਕ ਖਾਲੀ ਖੋਲ ਲੋਡ ਸੀ, ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਲਾਲੜੂ ਥਾਣੇ ਵਿੱਚ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਵਿੱਚ ਦੱਸਿਆ ਕਿ ਦੇਸੀ ਕੱਟਾ ਯੂਪੀ ਤੋਂ ਲੈ ਕੇ ਆਇਆ ਹੈ। ਜੋ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਲਈ ਇਹ ਨਾਜਾਇਜ਼ ਅਸਲਾ ਲੈ ਕੇ ਜਾ ਰਿਹਾ ਸੀ ਤਾਂ ਜੋ ਪੰਜਾਬ ਵਿੱਚ ਹੋ ਰਹੀਆਂ ਮਿਉਂਸਪਲ ਚੋਣਾਂ ਦੌਰਾਨ ਮਾਹੌਲ ਨੂੰ ਖਰਾਬ ਕਰਨ ਦੀ ਨੀਯਤ ਨਾਲ ਅਸਲਾ ਲੈ ਕੇ ਆਇਆ ਸੀ?
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ