Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਨੇ 7 ਕਿੱਲੋ ਗਾਂਜਾ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਅੱਜ ਇੱਥੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਜ਼ਿਲ੍ਹਾ ਪੁਲੀਸ ਨੇ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਮੇਂ ਵਿੱਚ ਹੋ ਰਹੀਆਂ ਨਗਰ ਲਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਮਾੜੇ ਅਨਸਰਾਂ ਖ਼ਿਲਾਫ਼ ਵਿੱਡੀ ਗਈ ਵਿਸ਼ੇਸ਼ ਮੁਹਿੰਮ ਨਸ਼ੇ ਦੀ ਰੋਕਥਾਮ ਅਤੇ ਚੋਣਾਂ ਨੂੰ ਪ੍ਰਭਾਵਸਾਲੀ ਤੌਰ ’ਤੇ ਨਿਰਵਿਘਨ ਬਿਨਾਂ ਪੱਖਪਾਤ ਕਰਾਉਣ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਐਸਪੀ ਦਿਹਾਤੀ ਡਾ. ਰਵਜੋਤ ਕੌਰ ਗਰੇਵਾਲਅਤੇ ਡੀਐਸਪੀ ਡੇਰਾਬੱਸੀ ਸਰਕਲ ਗੁਰਬਖਸੀਸ਼ ਸਿੰਘ ਦੀ ਯੋਗ ਰਹਿਨੁਮਾਈ ਹੇਠ ਲਾਲੜੂ ਥਾਣਾ ਦੇ ਐਸਐਚਓ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬੀਤੀ 11 ਫਰਵਰੀ ਨੂੰ ਗਸ਼ਤ ਦੌਰਾਨ ਰੇਲਵੇ ਸਟੇਸਨ ਲਿੰਕ ਰੋੜ ਲਾਲੜੂ ’ਤੇ ਸਿਰ ਤੋਂ ਮੋਨੇ ਦੋ ਨੌਜਵਾਨਾਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਸਮੇਂ ਇੱਕ ਜਣੇ ਕੋਲ ਇੱਕ ਅਟੈਚੀ ਅਤੇ ਦੂਜੇ ਕੋਲ ਇੱਕ ਪਿੱਠੂ ਬੈਗ ਸੀ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਆਪਣਾ ਨਾਮ ਵਿਕਾਸ ਕੁਮਾਰ ਓਝਾ ਵਾਸੀ ਪਿੰਡ ਸੁਵਹੀ, ਥਾਣਾ ਸੀਸਵਾਣ, ਜ਼ਿਲ੍ਹਾ ਸਿਵਾਨ, ਬਿਹਾਰ ਅਤੇ ਖਗਪਤੀ ਖਾਰਾ ਵਾਸੀ ਪਿੰਡ ਮਾਛੀਅੰਬਾ, ਤਹਿਸੀਲ ਵਾ ਜ਼ਿਲ੍ਹਾ ਮਲਕਾਨਗਿਰੀ, ਉੜੀਸਾ ਦੱਸਿਆ ਹੈ। ਐਸਐਸਪੀ ਨੇ ਦੱਸਿਆ ਕਿ ਵਿਕਾਸ ਕੁਮਾਰ ਦੇ ਕਬਜ਼ੇ ਵਾਲੀ ਅਟੈਚੀ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਅਟੈਚੀ ’ਚੋਂ ਇੱਕ ਖਾਕੀ ਰੰਗ ਦਾ ਪੈਕ ਕੀਤਾ ਹੋਇਆ ਲਿਫ਼ਾਫ਼ਾ ਖੋਲ੍ਹ ਕੇ ਤਲਾਸ਼ੀ ਲਈ ਉਸ ’ਚੋਂ 7 ਕਿੱਲੋ ਗਰਾਮ ਗਾਂਜਾ ਬਰਾਮਦ ਕੀਤਾ ਗਿਆ ਜਦੋਂਕਿ ਖਗਪਤੀ ਖਾਰਾ ਦੇ ਪਿੱਠੂ ਬੈਗ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਬੈਗ ’ਚੋਂ 7 ਕਿੱਲੋ ਗਰਾਮ ਗਾਂਜਾ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਜਣਿਆਂ ਦੇ ਖ਼ਿਲਾਫ਼ ਲਾਲੜੂ ਥਾਣੇ ਵਿੱਚ ਐਨਡੀਪੀਐਸ ਐਕਟ ਤਹਿ ਪਰਚਾ ਦਰਜ ਕੀਤਾ ਗਿਆ। ਐਸਐਸਪੀ ਨੇ ਦੱਸਿਆ ਕਿ ਉਕਤ ਦੋਵੇਂ ਵਿਅਕਤੀਆਂ ਨੂੰ ਡੇਰਾਬੱਸੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੱੁਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਉਨ੍ਹਾਂ ਕੋਲੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ