Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਵੱਲੋਂ ਨਸ਼ਾ ਤਸਕਰ ਤੇ 11 ਲੁਟੇਰੇ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ 2 ਪਿਸਤੌਲ, 80 ਮੋਬਾਈਲ, 300 ਗਰਾਮ ਹੈਰੋਇਨ, 2 ਕਾਰਾਂ ਤੇ 6 ਮੋਟਰਸਾਈਕਲ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਮੁੱਖ ਮੰਤਰੀ ਅਤੇ ਡੀਜੀਪੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ, ਐਂਟੀ ਸਨੈਚਿੰਗ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਮੁਹਾਲੀ ਜ਼ਿਲ੍ਹੇ ਅੰਦਰ 100 ਤੋਂ ਵੱਧ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਸਮੇਤ ਵੱਖ-ਵੱਖ ਤਿੰਨ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ 11 ਲੁਟੇਰਿਆਂ ਅਤੇ ਨਸ਼ਾ ਤਸਕਰਾਂ ਨੂੰ ਨਾਜਾਇਜ਼ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਮੁਹਾਲੀ ਵਿਖੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਹਾਲੀ ਦੇ ਐਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐਸਪੀ (ਡੀ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਬਲੌਂਗੀ ਥਾਣੇ ਵਿੱਚ ਧਾਰਾ 379, 379-ਬੀ, 411 ਤਹਿ ਦਰਜ ਮਾਮਲੇ ਵਿੱਚ ਚਾਰ ਮੁਲਜ਼ਮਾਂ ਨਿਤਿਨ ਰਾਏ ਵਾਸੀ ਵਾਸੀ ਫੇਜ਼-1, ਮੁਹਾਲੀ ਅਤੇ ਬਲਜਿੰਦਰ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਨੀਲੋਂ ਕਲਾਂ (ਲੁਧਿਆਣਾ), ਜਸਵੀਰ ਸਿੰਘ ਉਰਫ਼ ਜੱਸ ਵਾਸੀ ਪਿੰਡ ਅਤਲਾ ਕਲਾਂ (ਮਾਨਸਾ) ਅਤੇ ਰਾਜਨ ਕੁਮਾਰ ਉਰਫ਼ ਜੱਗੂ ਵਾਸੀ ਪਿੰਡ ਉਦੀਪੁਰੇਮਾ (ਪਠਾਨਕੋਟ) ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤਿਨ ਨੂੰ ਛੱਡ ਕੇ ਬਾਕੀ ਤਿੰਨ ਮੁਲਜ਼ਮਾਂ ਆਦਰਸ਼ ਨਗਰ ਬਲੌਂਗੀ ਵਿੱਚ ਕਿਰਾਏ ’ਤੇ ਰਹਿ ਰਹੇ ਸੀ। ਇਨ੍ਹਾਂ ਕੋਲੋਂ 43 ਮੋਬਾਈਲ ਫੋਨ ਅਤੇ ਚੋਰੀ ਦੇ 4 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਇੰਜ ਹੀ ਖਰੜ ਥਾਣੇ ਵਿੱਚ ਦਰਜ ਦੋ ਵੱਖ-ਵੱਖ ਮਾਮਲੇ ਵਿੱਚ ਸੱਤ ਮੁਲਜ਼ਮਾਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਸੰਦੀਪ ਸਿੰਘ ਉਫ਼ ਬੌਕਸਰ ਵਾਸੀ ਖੰਨਾ ਅਤੇ ਦਵਿੰਦਰ ਸਿੰਘ ਉਰਫ਼ ਬਾਬਾ ਵਾਸੀ ਪਿੰਡ ਦਹੀਰਪੁਰ (ਰੂਪਨਗਰ) ਅਤੇ ਅਜੈ ਕੁਮਾਰ ਵਾਸੀ ਪਿੰਡ ਗਰਨਿਆਂ ਵਾਲੀ (ਹਿਮਾਚਲ ਪ੍ਰਦੇਸ਼) ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 300 ਗਰਾਮ ਹੈਰੋਇਨ, .32 ਬੋਰ ਦੇ ਦੋ ਪਿਸਤੌਲ, 3 ਜਿੰਦਾ ਕਾਰਤੂਸ, ਇੱਕ ਫਾਰਚੂਨਰ ਤੇ ਇੱਕ ਸਵਿਫ਼ਟ ਕਾਰ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਹਰਮੀਤ ਸਿੰਘ ਉਰਫ਼ ਗੋਲਾ ਤੇ ਰੋਸ਼ਨ ਸਿੰਘ ਉਰਫ਼ ਸੋਨੂੰ ਦੋਵੇਂ ਵਾਸੀ ਪਿੰਡ ਢੰਗਰਾਲੀ (ਮੋਰਿੰਡਾ), ਜਸ਼ਨਪ੍ਰੀਤ ਸਿੰਘ ਉਰਫ਼ ਭੱਟੀ ਅਤੇ ਹਰਮਿੰਦਰ ਸਿੰਘ ਦੋਵੇਂ ਵਾਸੀ ਪਿੰਡ ਮੁੰਡੀਆ (ਮੋਰਿੰਡਾ) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 37 ਮੋਬਾਈਲ ਫੋਨ ਅਤੇ ਦੋ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਨੇ ਦੱਸਿਆ ਕਿ ਉਕਤ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ