nabaz-e-punjab.com

ਜ਼ਿਲ੍ਹਾ ਪੁਲੀਸ ਨੇ ਅੌਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਈ, ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਜ਼ਿਲ੍ਹਾ ਪੁਲੀਸ ਨੇ ਇੱਕ ਅੌਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਪੇਂਟਰ ਪਵਨ ਸਿੰਘ ਰਾਣਾ ਅਤੇ ਉਸ ਦੇ ਦੋਸਤ ਪੇਂਟਰ ਝੁਨੂ ਕੁਮਾਰ ਨੂੰ ਪਟਨਾ (ਬਿਹਾਰ) ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪਵਨ ਰਾਣਾ ਦੇ ਖ਼ਿਲਾਫ਼ ਬਿਹਾਰ ਦੇ ਥਾਣੇ ਵਿੱਚ ਵੀ ਅਪਰਾਧਿਕ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਬੀਤੀ 24 ਨਵੰਬਰ ਨੂੰ ਬਲਟਾਣਾ ਚੌਂਕੀ ਅਧੀਨ ਆਉਂਦੇ ਏਕਤਾ ਵਿਹਾਰ ਵਿੱਚ ਗਾਇਤਰੀ ਦੇਵੀ ਨਾਂ ਦੀ ਅੌਰਤ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਇਸ ਸਬੰਧੀ ਜ਼ੀਰਕਪੁਰ ਥਾਣਾ ਵਿੱਚ ਧਾਰਾ 302 ਤੇ 34 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਐੱਸਐੱਸਪੀ ਨੇ ਦੱਸਿਆ ਕਿ ਐਸਪੀ (ਦਿਹਾਤੀ) ਨਵਰੀਤ ਸਿੰਘ ਵਿਰਕ ਅਤੇ ਡੀਐਸਪੀ (ਜ਼ੀਰਕਪੁਰ) ਦੀ ਨਿਗਰਾਨੀ ਹੇਠ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਅਤੇ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਗਾਇਤਰੀ ਦੇਵੀ ਏਕਤਾ ਵਿਹਾਰ, ਬਲਟਾਣਾ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਸੀ। ਉਸ ਦੇ ਗੁਆਂਢ ਵਿੱਚ ਪਵਨ ਸਿੰਘ ਰਾਣਾ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਜਿਸ ਨਾਲ ਬਾਥਰੂਮ ਸਾਂਝਾ ਹੋਣ ਕਰਕੇ ਉਨ੍ਹਾਂ ਦੀ ਅਕਸਰ ਆਪਸ ਵਿੱਚ ਨੋਕ-ਝੋਕ ਰਹਿੰਦੀ ਸੀ। ਬੀਤੀ 24 ਨਵੰਬਰ ਨੂੰ ਮ੍ਰਿਤਕਾ ਦਾ ਪਤੀ ਕੰਮ ’ਤੇ ਗਿਆ ਹੋਇਆ ਸੀ। ਪਿੱਛੋਂ ਉਸ ਦਾ ਕਤਲ ਕਰ ਦਿੱਤਾ ਗਿਆ।
ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪਤਨੀ ਵੱਲੋਂ ਫੋਨ ਨਾ ਚੁੱਕਣ ’ਤੇ ਉਸ ਦੇ ਪਤੀ ਨੇ ਘਰ ਜਾ ਕੇ ਕਮਰਾ ਦਾ ਤਾਲਾ ਤੋੜ ਕੇ ਦੇਖਿਆ ਤਾਂ ਬੈੱਡ ਉੱਤੇ ਗਾਇਤਰੀ ਦੇਵੀ ਖੂਨ ਨਾਲ ਲੱਥਪੱਥ ਸੀ। ਉਸ ਦਾ ਗਲਾ ਕਿਸੇ ਤੇਜਧਾਰ ਹਥਿਆਰ ਨਾਲ ਕੱਟਿਆ ਹੋਇਆ ਸੀ। ਬਲਟਾਣਾ ਪੁਲੀਸ ਚੌਂਕੀ ਦੇ ਇੰਚਾਰਜ ਮਨਦੀਪ ਸਿੰਘ ਨੇ ਮੁਲਜ਼ਮਾਂ ਨੂੰ ਪਟਨਾ (ਬਿਹਾਰ) ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …