Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਨੇ ਸਰਕਾਰੀ ਸਕੂਲ ਕੰਡਾਲਾ ਦੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜਾਇਆ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਵਾਤਾਵਰਨ ਦੀ ਸ਼ੱੁਧਤਾ ਲਈ ਬੂਟੇ ਲਾਉਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਸਤੰਬਰ: ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਸਿੱਖਿਆ ਸੈੱਲ ਵੱਲੋਂ ਸਰਕਾਰੀ ਹਾਈ ਸਕੂਲ ਪਿੰਡ ਕੰਡਾਲਾ ਵਿੱਚ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟਰੈਫ਼ਿਕ ਸਿੱਖਿਆ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਂਦਿਆਂ ਕਿਹਾ ਕਿ ਟਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਨਾਲ ਕਾਫ਼ੀ ਹੱਦ ਤੱਕ ਸੜਕ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਵੀ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹਰੇਕ ਵਿਅਕਤੀ ਨੂੰ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਈਲ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕੀਤੀ ਜਾਵੇ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਸਾਈਡ ਵਾਹਨ ਪਾਰਕਿੰਗ ਨਾ ਕਰਨ, ਲਾਲ ਬੱਤੀ ਦੀ ਉਲੰਘਣਾ, ਮੋਟਰ ਸਾਈਕਲ ਚਲਾਉਣ ਸਮੇਂ ਪਟਾਕੇ ਨਾ ਮਾਰਨ, ਵਾਹਨ ਦੇ ਦਸਤਾਵੇਜ਼ ਪੂਰੇ ਰੱਖਣ, ਟ੍ਰਿਪਲ ਸਵਾਰੀ, ਤੇਜ਼ ਰਫ਼ਤਾਰੀ ਆਦਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਨਾਬਾਲਗ ਬੱਚਿਆਂ ਨੂੰ ਕੋਈ ਵੀ ਵਾਹਨ ਨਾ ਚਲਾਉਣ ਦਿੱਤਾ ਜਾਵੇ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ