ਜ਼ਿਲ੍ਹਾ ਪੁਲੀਸ ਵੱਲੋਂ ਸਰਕਾਰੀ ਆਈਟੀਆਈ ਵਿੱਚ ਟਰੈਫ਼ਿਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਤੇ ਪਾਲਣਾ ਹੀ ਸੜਕੀ ਸੁਰੱਖਿਆ ਦਾ ਮੂਲ ਮੰਤਰ: ਪ੍ਰਿੰਸੀਪਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਇੱਥੋਂ ਦੇ ਸਰਕਾਰੀ ਆਈਟੀਆਈ (ਲੜਕੀਆਂ) ਵਿਖੇ ਸਿੱਖਿਆਰਥੀਆਂ ਨੂੰ ਸੜਕ ਦੁਰਘਟਨਾਵਾਂ ਤੋਂ ਬਚਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਅੱਜ ਵਿਸ਼ੇਸ਼ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਜ਼ਿਲ੍ਹਾ ਪੁਲੀਸ ਦੇ ਐਜੂਕੇਸ਼ਨ ਸੈਲ (ਟਰੈਫ਼ਿਕ) ਦੇ ਜ਼ਿਲ੍ਹਾ ਇੰਚਾਰਜ ਜਨਕ ਰਾਜ ਅਤੇ ਉਨ੍ਹਾਂ ਦੀ ਟੀਮ ਨੇ ਆਈਟੀਆਈ ਦੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਇਆ।
ਆਈਟੀਆਈ ਦੇ ਪ੍ਰਿੰਸੀਪਲ ਸ਼ਮਸ਼ੇਰ ਪੁਰਖਾਲਵੀ ਨੇ ਸਿੱਖਿਆਰਥਣਾਂ ਨੂੰ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਅਤੇ ਪਾਲਣਾ ਮਨੁੱਖੀ ਜ਼ਿੰਦਗੀਆਂ ਦੀ ਸੁਰੱਖਿਆ ਕਵਚ ਬਣ ਸਕਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਉਹ ਸੜਕ ’ਤੇ ਚੱਲਣ ਸਮੇਂ ਆਪਣੇ ਵਾਹਨ ਦੇ ਦਸਤਾਵੇਜ਼ ਕੋਲ ਰੱਖਣ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਦਿਨਾਂ ਵਿੱਚ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਦੇ ਸਹਿਯੋਗ ਨਾਲ ਆਈਟੀਆਈ ਵਿੱਚ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।
ਏਐਸਆਈ ਜਨਕ ਰਾਜ ਨੇ ਕਿਹਾ ਕਿ ਹਰ ਤਿੰਨ ਮਿੰਟ ਵਿੱਚ ਇੱਕ ਵਿਅਕਤੀ ਦੀ ਕੀਮਤੀ ਜਾਨ ਸੜਕ ਦੁਰਘਟਨਾ ਵਿੱਚ ਜਾਂਦੀ ਹੈ। ਜਿਸ ਨੂੰ ਠੱਲ੍ਹ ਪਾਉਣ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਨਿਗਰਾਨ ਬਣਨ ਦੀ ਲੋੜ ਹੈ। ਉਨ੍ਹਾਂ ਨੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਚੰਗੇ ਨਾਗਰਿਕ ਹੋਣ ਦਾ ਫਰਜ ਨਿਭਾਉਂਦਿਆਂ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਆਪਣੇ ਪਰਿਵਾਰ ਦੇ ਨਾਲ-ਨਾਲ ਮੁਹੱਲੇ ਵਿੱਚ ਫੈਲਾ ਕੇ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਤਾਂ ਜੋ ਗੈਰ ਕੁਦਰਤੀ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਸਿਪਾਹੀ ਹਰਜੀਤ ਕੌਰ, ਗਰੁੱਪ ਇੰਸਟਰਕਟਰ ਸਤਨਾਮ ਸਿੰਘ, ਰਾਕੇਸ਼ ਡੱਲਾ, ਸ੍ਰੀਮਤੀ ਦਰਸ਼ਨਾਂ ਕੁਮਾਰੀ, ਗੁਰਵਿੰਦਰ ਸਿੰਘ, ਸ੍ਰੀਮਤੀ ਉਪਾਸਨਾ ਅੱਤਰੀ, ਸ੍ਰੀਮਤੀ ਸ਼ਵੀ ਗੋਇਲ, ਅਮਨਦੀਪ ਸ਼ਰਮਾ ਅਤੇ ਸ੍ਰੀਮਤੀ ਰਮਨਦੀਪ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…