Nabaz-e-punjab.com

ਜ਼ਿਲ੍ਹਾ ਪ੍ਰੈੱਸ ਕਲੱਬ ਮੁਹਾਲੀ ਦੀ ਚੋਣ, ਦਰਸ਼ਨ ਸਿੰਘ ਸੋਢੀ ਨੂੰ ਚੇਅਰਮੈਨ ਤੇ ਸਤਵਿੰਦਰ ਧੜਾਕ ਨੂੰ ਪ੍ਰਧਾਨ ਚੁਣਿਆ

ਮੀਟਿੰਗ ਵਿੱਚ ਵੱਖ ਵੱਖ ਸਬ ਡਵੀਜ਼ਨਾਂ ਅਤੇ ਦਿਹਾਤੀ ਖੇਤਰ ਦੇ ਸਟੇਸ਼ਨਾਂ ਦੇ ਪੱਤਰਕਾਰਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਦੀ ਸਿਰਮੌਰ ਸੰਸਥਾ ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੀ ਜਨਰਲ ਬਾਡੀ ਦੀ ਮੀਟਿੰਗ ਅੱਜ ਇੱਥੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਦੇ ਆਡੀਟੋਰੀਅਮ ਵਿੱਚ ਪੈੱ੍ਰਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੌਜੂਦਾ ਗਵਰਨਿੰਗ ਬਾਡੀ ਨੂੰ ਭੰਗ ਕਰ ਕੇ ਅਗਲੇ ਦੋ ਸਾਲਾਂ ਲਈ ਨਵੀਂ ਗਵਰਨਿੰਗ ਬਾਡੀ ਦੀ ਚੋਣ ਕੀਤੀ ਗਈ। ਜਿਸ ਵਿੱਚ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਸੋਢੀ ਨੂੰ ਚੇਅਰਮੈਨ ਅਤੇ ਸਤਵਿੰਦਰ ਸਿੰਘ ਧੜਾਕ (ਪੰਜਾਬੀ ਜਾਗਰਣ) ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਐੱਮਪੀ ਕੌਸ਼ਿਕ ਨੂੰ ਵਾਈਸ ਚੇਅਰਮੈਨ, ਖਰੜ ਤੋਂ ਪੱਤਰਕਾਰ ਗੁਰਮੁੱਖ ਸਿੰਘ ਮਾਨ ਨੂੰ ਸੀਨੀਅਰ ਮੀਤ ਪ੍ਰਧਾਨ, ਮਾਜਰੀ ਤੋਂ ਸੁਖਜਿੰਦਰਜੀਤ ਸਿੰਘ ਸੋਢੀ ਅਤੇ ਖਰੜ ਤੋਂ ਦੈਨਿਕ ਟ੍ਰਿਬਿਊਨ ਦੇ ਪੰਕਜ ਚੱਢਾ ਨੂੰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜੱਸੋਵਾਲ ਨੂੰ ਸਕੱਤਰ, ਡੇਰਾਬੱਸੀ ਤੋਂ ਪੰਜਾਬੀ ਟ੍ਰਿਬਿਊਨ ਦੇ ਫੋਟੋ ਜਰਨਲਿਸਟ ਕੁਲਬੀਰ ਸਿੰਘ ਰੂਬਲ ਤੇ ਰੋਹਿਤ ਕੁਮਾਰ ਨੂੰ ਸੰਯੁਕਤ ਸਕੱਤਰ, ਜ਼ੀਰਕਪੁਰ ਤੋਂ ਗੁਰਪਾਲ ਸਿੰਘ ਨੂੰ ਸੰਗਠਨ ਸਕੱਤਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿੱਚ ਮਤਾ ਪਾਸ ਕਰਕੇ ਬਾਕੀ ਰਹਿੰਦੇ ਅਹੁਦੇਦਾਰਾਂ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਨਵੀਂ ਗਵਰਨਿੰਗ ਬਾਡੀ ਨੂੰ ਦਿੱਤੇ ਗਏ। ਅਖੀਰ ਵਿੱਚ ਮਾਤਾ ਸਾਹਿਬ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਡਾਇਰੈਕਟਰ ਸ੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਜ਼ਿਲ੍ਹਾ ਪ੍ਰੈੱਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਤੋਂ ਪਹਿਲਾਂ ਵੱਖ-ਵੱਖ ਸਬ ਡਵੀਜ਼ਨਾਂ ਅਤੇ ਦਿਹਾਤੀ ਖੇਤਰ ਦੇ ਸਟੇਸ਼ਨਾਂ ਤੋਂ ਪਹੁੰਚੇ ਪੱਤਰਕਾਰਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਉਨ੍ਹਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸਬ ਡਵੀਜ਼ਨ ਪੱਧਰ ’ਤੇ ਪ੍ਰੋਗਰਾਮ ਕਰਵਾਉਣ ਦਾ ਫੈਸਲਾ ਲਿਆ। ਇਸ ਸਬੰਧੀ ਮੀਤ ਪ੍ਰਧਾਨ ਸੁਖਜਿੰਦਰਜੀਤ ਸਿੰਘ ਸੋਢੀ ਤੇ ਸਾਥੀਆਂ ਨੇ ਪ੍ਰੈਸ ਕਲੱਬ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੁਰਾਲੀ ਵਿੱਚ ‘ਵੋਟਰ ਜਾਗਰੂਕਤਾ ਸੈਮੀਨਾਰ ਕਰਵਾਉਣ ਦਾ ਅਹਿਦ ਲਿਆ। ਇਸੇ ਤਰ੍ਹਾਂ ਮੁਹਾਲੀ ਸ਼ਹਿਰ ਸਮੇਤ ਹੋਰਨਾਂ ਸਟੇਸ਼ਨਾਂ ਦੇ ਪੱਤਰਕਾਰਾਂ ਵੱਲੋਂ ਆਪੋ ਆਪਣੇ ਇਲਾਕਿਆਂ ਵਿੱਚ ਸਮਾਜ ਸੇਵਾ ਨੂੰ ਸਮਰਪਿਤ ਪ੍ਰੋਗਰਾਮ ਉਲੀਕਣ ਦੀ ਗੱਲ ਆਖੀ। ਇਸ ਮੌਕੇ ਡੇਰਾਬੱਸੀ ਪੈੱ੍ਰਸ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਲੱਕੀ ਨੇ ਪੱਤਰਕਾਰਾਂ ਦੀ ਏਕਤਾ ’ਤੇ ਜ਼ੋਰ ਦਿੱਤਾ। ਅਖੀਰ ਵਿੱਚ ਨਵ ਨਿਯੁਕਤ ਪ੍ਰਧਾਨ ਸਤਵਿੰਦਰ ਧੜਾਕ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…