Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਯੂਥ ਅਕਾਲੀ ਦਲ ਨੇ ਸ਼ਹਿਰ ਵਾਸੀਆਂ ਨੂੰ ‘ਚਾਰ ਸਾਹਿਬਜ਼ਾਦੇ’ ਫਿਲਮ ਦਿਖਾਈ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ: ਪ੍ਰਿੰਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ: ਸਥਾਨਕ ਫੇਜ਼3ਬੀ1 ਦੀ ਜਨਤਾ ਮਾਰਕੀਟ ਵਿਖੇ ਯੂਥ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿਚ ਮਾਤਾ ਗੁਜਰੀ ਅਤੇ ਚਾਰ ਸਾਹਿਬਜਾਦਿਆਂ ਦੀ ਯਾਦ ਵਿਚ ਲੰਗਰ ਲਾਇਆ ਗਿਆ। ਇਸ ਮੌਕੇ ਫਿਲਮ ਚਾਰ ਸਾਹਿਬਜ਼ਾਦੇ ਭਾਗ ਪਹਿਲਾ ਅਤੇ ਦੂਜਾ ਵੀ ਦਿਖਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਪ੍ਰਿੰਸ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਖਾਤਰ ਆਪਣਾ ਸਰਬੰਸ ਵਾਰ ਦਿਤਾ ਸੀ। ਉਹਨਾਂ ਦੇ ਚਾਰ ਸਾਹਿਬਜਾਦਿਆਂ ਦੀ ਸ਼ਹੀਦੀ ਵਰਗੀ ਮਿਸਾਲ ਦੁਨੀਆਂ ਵਿੱਚ ਕਿਤੇ ਹੋਰ ਨਹੀੲ ਮਿਲਦੀ। ਉਹਨਾਂ ਕਿਹਾ ਕਿ ਇਹਨਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਅਦੁੱਤੀ ਕੁਰਬਾਨੀ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਇਸ ਮੌਕੇ ਮਾਰਕੀਟ ਦੇ ਪ੍ਰਧਾਨ ਦਵਿੰਦਰ ਸਿੰਘ, ਬਲਜਿੰਦਰ ਸਿੰਘ ਬੇਦੀ, ਇੰਦਰਪ੍ਰੀਤ ਸਿੰਘ ਟਿੰਕੂ, ਨਾਨਕ ਸਿੰਘ, ਸੁਰਿੰਦਰ ਸਿੰਘ, ਅਤਿੰਦਰਪਾਲ ਸਿੰਘ ਸਨੀ, ਸੈਮੀ, ਬਿੱਟੂ, ਹਰਸ਼ ਕਾਲਰਾ, ਮਨੀ ਬਬਰਾ, ਗੁਰਕੀਰਤ ਸਿੰਘ ਕਾਲਰਾ, ਜਸਵਿੰਦਰ ਸਿੰਘ ਰਿੰਕੂ, ਲੱਕੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ