nabaz-e-punjab.com

ਜ਼ਿਲ੍ਹਾ ਯੂਥ ਅਕਾਲੀ ਦਲ ਨੇ ਆਜ਼ਾਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ਵੱਲੋਂ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਮੁਹਾਲੀ ਵਿੱਚ ਆਪਣੇ ਪੱਧਰ ’ਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਸੇਵਾ ਲਈ ਅੱਗੇ ਆਉਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਆਜ਼ਾਦ ਹੋਏ 70 ਸਾਲ ਬੀਤ ਚੁੱਕੇ ਹਨ ਪ੍ਰੰਤੂ ਅਜੇ ਤਾਈ ਆਜ਼ਾਦੀ ਦੇ ਪ੍ਰਵਾਨਿਆਂ ਦੇ ਸੁਪਲੇ ਸਾਕਾਰ ਨਹੀਂ ਹੋਏ ਹਨ। ਅੱਜ ਵੀ ਵੱਡੀ ਗਿਣਤੀ ਵਿੱਚ ਗ਼ਰੀਬ ਲੋਕਾਂ ਨੂੰ ਸਿਰ ’ਤੇ ਛੱਤ ਤੱਕ ਨਸੀਬ ਨਹੀਂ ਹੋਈ ਹੈ। ਗ਼ਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ ਅਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ। ਅੌਰਤਾਂ ’ਤੇ ਲਗਾਤਾਰ ਅਤਿਆਚਾਰ ਵਧ ਰਹੇ ਹਨ। ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾ ’ਤੇ ਪਹੁੰਚ ਗਈ ਹੈ ਪ੍ਰੰਤੂ ਹੁਕਮਰਾਨਾਂ ਨੂੰ ਸਿਰਫ਼ ਆਪਣੇ ਪਰਿਵਾਰਾਂ ਦਾ ਪੇਟ ਭਰਨ ਅਤੇ ਤਰੱਕੀ ਦਾ ਖਿਆਲ ਹੈ ਅਤੇ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਕੋਈ ਨਹੀਂ ਸੋਚ ਰਿਹਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਦੇਸ਼ ਵਾਸੀਆਂ ਨੂੰ ਯੁਵਾ ਵਰਗ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਇਸ ਲਈ ਭਰੂਣ ਹੱਤਿਆ ਅਤੇ ਨਸ਼ਿਆਂ ਵਰਕੀਆਂ ਸਮਾਜਿਕ ਕੁਰੀਤੀਆਂ ਨੂੰ ਤਿਆਗ ਕੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਵੇ।

Load More Related Articles

Check Also

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ

ਦੁਸਹਿਰਾ: ਰਾਵਣ ਦੇ ਨਾਲ ਨਸ਼ਿਆਂ ਦਾ ਪੁਤਲਾ ਫੂਕਿਆ ਡੀਸੀ ਆਸ਼ਿਕਾ ਜੈਨ ਨੇ ਲੋਕਾਂ ਨੂੰ ਪੰਜਾਬ ਦੀ ਧਰਤੀ ਤੋਂ …