Nabaz-e-punjab.com

ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਸਰਕਲ ਪ੍ਰਧਾਨਾਂ ਤੇ ਹੋਰਨਾਂ ਅਹੁਦੇਦਾਰਾਂ ਦਾ ਐਲਾਨ

ਬਿਜਲੀ ਦਰਾਂ ’ਚ ਵਾਧੇ ਖ਼ਿਲਾਫ਼ ਯੂਥ ਅਕਾਲੀ ਦਲ ਸੰਘਰਸ਼ ਵਿੱਢੇਗਾ: ਬੈਦਵਾਨ

ਮੁਹਾਲੀ ਨਗਰ ਨਿਗਮ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ ਯੂਥ ਅਕਾਲੀ ਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਡੇਰਾਬੱਸੀ ਤੋਂ ਅਕਾਲੀ ਵਿਧਾਇਕ ਐਨਕੇ ਸ਼ਰਮਾ ਨਾਲ ਸਲਾਹ ਮਸ਼ਵਰਾ ਕਰਕੇ ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਸਰਕਲ ਪ੍ਰਧਾਨਾਂ ਅਤੇ ਹੋਰ ਨਵੇਂ ਅਹੁਦੇਦਾਰਾਂ ਦੀ ਨਿਯੁਕਤੀਆਂ ਸਬੰਧੀ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰਸ਼ ਸਰਵਾਰਾ ਨੂੰ ਸਕੱਤਰ ਜਰਨਲ, ਪ੍ਰੀਤ ਰਾਠੌਰ ਨੂੰ ਜਨਰਲ ਸਕੱਤਰ ਅਤੇ ਚੰਨਪ੍ਰੀਤ ਸਿੰਘ ਚੰਨੀ ਨੂੰ ਮੀਤ ਪ੍ਰਧਾਨ ਜ਼ਿਲ੍ਹਾ ਸ਼ਹਿਰੀ ਨਿਯੁਕਤ ਕੀਤਾ ਗਿਆ ਹੈ ਜਦੋਂਕਿ ਪ੍ਰੀਤਮ ਸਿੰਘ ਨੂੰ ਪ੍ਰਧਾਨ ਕਵਾਰਕ ਸਿਟੀ, ਰਾਜ ਕੁਮਾਰ ਨੂੰ ਪ੍ਰਧਾਨ ਅੰਬ ਸਾਹਿਬ ਕਲੋਨੀ, ਸੌਰਵ ਕੁਮਾਰ ਨੂੰ ਪ੍ਰਧਾਨ ਗੁਰੂ ਨਾਨਕ ਕਲੋਨੀ, ਸਚਿਨ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ ਗੁਰੂ ਨਾਨਕ ਕਲੋਨੀ, ਜੈਦੀਪ ਸਿੰਘ ਨੂੰ ਮੀਤ ਪ੍ਰਧਾਨ, ਰਿਤਿਕ ਕੁਮਾਰ ਨੂੰ ਪ੍ਰਧਾਨ ਮੰਡੀ ਬੋਰਡ, ਮੋਹਿਤ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਗਗਨਦੀਪ ਸਿੰਘ ਨੂੰ ਪ੍ਰਧਾਨ ਸਰਕਲ ਫੇਜ਼-9, ਸਾਹਿਲ ਕੁਮਾਰ ਨੂੰ ਪ੍ਰਧਾਨ ਸਰਕਲ ਕੁੰਭੜਾ, ਮਨਦੀਪ ਸਿੰਘ ਨੂੰ ਪ੍ਰਧਾਨ ਸੋਹਾਣਾ ਸਰਕਲ-2 ਅਤੇ ਪ੍ਰਸ਼ਾਂਤ ਕੁਮਾਰ ਨੂੰ ਪ੍ਰਧਾਨ ਸਾਊਥ ਕਲੋਨੀ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਵਿੰਦਰ ਸੋਹਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਯੂਥ ਅਕਾਲੀ ਦਲ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦਰਾਂ ’ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਲੋਕਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਪਿਛਲੇ ਤਿੰਨ ਸਾਲਾਂ ਵਿੱਚ ਕਈ ਵਾਰ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿੱਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ ਅਤੇ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ। ਇਸ ਸਬੰਧੀ ਬੂਥ ਪੱਧਰ ’ਤੇ ਨੌਜਵਾਨਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…