Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਵਿੱਚ ਮਨਾਇਆ ਜ਼ਿਲ੍ਹਾ ਪੱਧਰੀ ਯੁਵਾ ਦਿਵਸ

ਨੌਜਵਾਨ ਵਰਗ ਤੋਂ ਦੇਸ਼ ਤੇ ਸਮਾਜ ਨੂੰ ਬਹੁਤ ਸਾਰੀਆਂ ਆਸਾਂ: ਰੁਪਿੰਦਰ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਟੈਕਨਾਲੋਜੀ ਅਤੇ ਬਿਜ਼ਨਸ ਫੇਜ਼-2 ਵਿਖੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਦਿਵਸ ਮਨਾਇਆ ਗਿਆ। ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਨੁਮਾਇੰਦੇ ਯਾਦਵਿੰਦਰ ਸਿੰਘ ਅਤੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਪ੍ਰਧਾਨਗੀ ਡਾਇਰੈਕਟਰ (ਪ੍ਰਸ਼ਾਸਨ) ਡਾ. ਅਨੀਤ ਕੌਰ ਅਤੇ ਨੋਡਲ ਅਫ਼ਸਰ ਜਗਵਿੰਦਰ ਸਿੰਘ ਨੇ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖ਼ਿਲਾਫ਼ ਹੇਠਲੇ ਪੱਧਰ ’ਤੇ ਲੋਕ ਲਹਿਰ ਪੈਦਾ ਕਰਨ ਲਈ ਪ੍ਰੇਰਿਆ।
ਇਸ ਮੌਕੇ ਸਹਾਇਕ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਪ੍ਰਤੀਭਾਗੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਸਾਡੇ ਦੇਸ਼ ਦਾ ਭਵਿੱਖ ਹਨ। ਜਿਨ੍ਹਾਂ ਤੋਂ ਦੇਸ਼ ਤੇ ਸਮਾਜ ਨੂੰ ਬਹੁਤ ਸਾਰੀਆਂ ਆਸਾਂ ਹਨ। ਅਜਿਹੇ ਸਮਾਗਮ ਦੇਸ਼ ਦੇ ਸਰਮਾਏ ਨੂੰ ਨਿਖਾਰਨ ਵਿੱਚ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਦੇ ਜੀਵਨ ਅਤੇ ਮਹਿਲਾ ਦਿਵਸ ਉੱਤੇ ਭਾਸ਼ਣ ਦਿੱਤਾ। ਲੋਕ ਗੀਤ, ਪੁਰਾਤਨ ਪਹਿਰਾਵਾ ਅਤੇ ਨਸ਼ਿਆਂ ’ਤੇ ਆਧਾਰਿਤ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਲੋਕ ਗੀਤ ਵਿੱਚ ਨਵਦੀਪ ਪਾਲ ਅਤੇ ਹਰਸ਼ ਕੁਮਾਰ ਨੇ ਪਹਿਲਾ ਤੇ ਦੂਜਾ ਸਥਾਨ ਹਾਸਲ ਕੀਤਾ। ਪੁਰਾਤਨ ਪਹਿਰਾਵੇ ਵਿੱਚ ਵਿਸ਼ਾਖਾ ਰਾਣੀ, ਜਗਦੀਪ ਕੌਰ ਅਤੇ ਪਰਵਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਨੁੱਕੜ ਨਾਟਕ ਵਿੱਚ ਸਰਕਾਰੀ ਕਾਲਜ ਡੇਰਾਬੱਸੀ, ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਅਤੇ ਆਰੀਆ ਕਾਲਜ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਟੇਜ ਦੀ ਭੂਮਿਕਾ ਦਿਲਸ਼ਾਦ ਕੌਰ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਸ੍ਰੀਮਤੀ ਨਿਸ਼ਾ ਸ਼ਰਮਾ, ਸ੍ਰੀਮਤੀ ਰਜਨੀ, ਸ੍ਰੀਮਤੀ ਮਨੀਸ਼ਾ, ਸ੍ਰੀਮਤੀ ਚਰਨਜੀਤ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…