Nabaz-e-punjab.com

ਸਰਕਾਰੀ ਕਾਲਜ ਵਿੱਚ ਦੋ ਰੋਜ਼ਾ ਡੀਐਨਏ ਆਈਸੋਲੇਸ਼ਨ ਵਰਕਸ਼ਾਪ ਸਮਾਪਤ

ਵਿਦਿਆਰਥੀਆਂ ਨੂੰ ਵੱਖ-ਵੱਖ ਸੈਂਪਲਾ ’ਚੋਂ ਡੀਐਨਏ ਟੈੱਸਟ ਲੈਣ ਦੀ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਬਾਇਓਟੈਕ ਵਿਭਾਗ ਵੱਲੋਂ ਕਰਵਾਈ ਦੋ ਰੋਜ਼ਾ ਡੀਐਨਏ ਆਈਸੋਲੇਸ਼ਨ ਵਰਕਸ਼ਾਪ ਸਮਾਪਤ ਹੋ ਗਈ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਦੱਸਿਆ ਕਿ ਇਸ਼ਰਸ਼ਿਆ ਜੀਨੋਮਿਕਸ ਪ੍ਰਾਈਵੇਟ ਲਿਮਟਿਡ ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਵਿਦਿਆਰਥੀਆਂ ਨੇ ਵੱਖ ਵੱਖ ਸੈਪਲਾਂ ਤੋਂ ਡੀਐਨਏ ਆਈਸੋਲੇਟ ਕੀਤਾ ਅਤੇ ਉਸ ਨੂੰ ਜ਼ੈਲ ਇਲੈਕਟ੍ਰੋਫੋਰੈਂਸਿਕ ਤਕਨੀਕ ਰਾਹੀਂ ਦੇਖਿਆ ਗਿਆ। ਵਰਕਸ਼ਾਪ ਦੌਰਾਨ ਡੀਐਨਏ ਟੈੱਸਟ ਲਈ ਫਿੰਗਰ ਪਿੰ੍ਰਟਿੰਗ ਅਤੇ ਮੌਲੀਕਿਊਲਰ ਮਾਰਕਰ ਅਨਾਲੈਸਿਸ ਵਿਸ਼ੇ ’ਤੇ ਲੈਕਚਰ ਵੀ ਕਰਵਾਇਆ ਗਿਆ। ਸ੍ਰੀਮਤੀ ਬਰੋਕਾ ਨੇ ਦੱਸਿਆ ਕਿ ਡੀਐਨਏ ਆਈਸੋਲੇਸ਼ਨ ਅਤੇ ਮੋਲੀਕਿਊਲਰ ਬਾਇਲਜੀ ਤਕਨੀਕਾਂ ਵਿਸ਼ੇ ਨੂੰ ਲੈ ਕੇ ਕਰਵਾਈ ਗਈ ਵਰਕਸ਼ਾਪ ਵਿੱਚ ਕਾਲਜ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੈਂਪਲਾ ’ਚੋਂ ਡੀਐਨਏ ਟੈੱਸਟ ਲੈਣ ਦੀ ਮੁੱਢਲੀ ਪ੍ਰਕਿਰਿਆ ਬਾਰੇ ਸਿਖਲਾਈ ਦਿੱਤੀ ਗਈ।
ਇਸ ਮੌਕੇ ਬਾਇਓਟੈਕ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਦਾ ਸਵਾਗਤ ਕੀਤਾ ਅਤੇ ਵਿਭਾਗ ਦੀ ਗਤੀਵਿਧੀਆਂ ਅਤੇ ਵਰਕਸ਼ਾਪ ਦੇ ਪਹਿਲੂਆਂ ਬਾਰੇ ਚਾਨਣਾ ਪਾਇਆ। ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਜਸਵਿੰਦਰ ਕੌਰ, ਡਾ. ਗੁਰਪ੍ਰੀਤ ਕੌਰ, ਸ੍ਰੀਮਤੀ ਸੁਰਜੀਤ ਕੌਰ, ਸ੍ਰੀਮਤੀ ਜਸਕੀਰਤ ਕੌਰ, ਪ੍ਰੋ. ਅੰਕੁਸ਼ ਜ਼ੋਨ ਅਤੇ ਅੰਮ੍ਰਿਤ ਕੌਰ ਸਮੇਤ ਹੋਰ ਕਈ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਅਖੀਰ ਵਿੱਚ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਅਤੇ ਵਰਕਸ਼ਾਪ ਦੇ ਕਨਵੀਨਰ ਡਾ. ਜੀਐਸ ਸੇਖੋਂ ਨੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਰਟੀਫਿਕੇਟ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…