nabaz-e-punjab.com

ਕਿਸਾਨਾਂ ਦੀਆਂ ਫਸਲਾਂ ਅਤੇ ਸਮਰਥਨ ਮੁੱਲ ’ਤੇ ਸਿਆਸਤ ਨਾ ਖੇਡਣ ਮੁੱਖ ਮੰਤਰੀ: ਬੱਬੀ ਬਾਦਲ

ਨਸ਼ਿਆਂ ਦੇ ਮਾਮਲੇ ਵਿੱਚ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਪਹਿਲਕਦਮੀ ਕਰਦਿਆਂ ਦੇਸ਼ ਭਰ ਦੇ ਕਿਸਾਨਾਂ ਵਿੱਚ ਹੱਕ ਦਾ ਨਾਅਰਾ ਮਾਰਦਿਆਂ ਫਸਲਾਂ ਦੇ ਸਮਰਥਨ ਨੂੰ ਜੁਮਲੇਬਾਜ਼ੀ ਕਰਾਰ ਦੇਣ ਦੀ ਕਾਰਵਾਈ ਨੂੰ ਮਦਭਾਗਾ ਕਰਾਰ ਦਿੰਦਿਆਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਬਾਰੇ ਅਜਿਹੀ ਟਿੱਪਣੀ ਸੋਭਾ ਨਹੀਂ ਦਿੰਦੀ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਬੱਬੀ ਬਾਦਲ ਨੇ ਕਿਹਾ ਕਿ ਮੋਦੀ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ 6-7 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਫੋਕੀ ਬਿਆਨਬਾਜ਼ੀ ਛੱਡ ਕੇ ਜੇਕਰ ਕਿਸਾਨਾਂ ਦੀ ਦਸ਼ਾ ਸੁਧਾਰਨਾ ਚਾਹੁੰਦੀ ਹੈ ਤਾਂ ਆਪਣੀ ਖਜਾਨੇ ’ਚੋਂ ਵੀ 100 ਰੁਪਏ ਪ੍ਰਤੀ ਕੁਵਿੰਟਲ ਝੋਨੇ ਦੇ ਸਮਰਥਨ ਵਿੱਚ ਵਾਧਾ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਕਿਸਾਨਾਂ ਕਰਜ਼ਾ ਮੁਆਫ਼ੀ ਵਾਲੇ ਝੂਠੇ ਵਾਅਦੇ ਨੇ ਕਿਸਾਨ ਖ਼ੁਦਕੁਸ਼ੀਆਂ ਵਿੱਚ ਵਾਧਾ ਕੀਤਾ ਹੈ ਅਤੇ ਘਰ-ਘਰ ਨੌਕਰੀ ਦੇ ਝੂਠੇ ਲਾਰੇ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵੱਲ ਧੱਕਿਆ ਹੈ। ਉਨ੍ਹਾਂ ਮੁੱਖ ਮੰਤਰੀ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਅਰੇ ਨੂੰ ਮਹਿਜ਼ ਸਿਆਸੀ ਢੋਂਗ ਦੱਸਦਿਆਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਨਾਜਰ ਸਿੰਘ, ਬਲਦੇਵ ਸਿੰਘ ਢਿੱਲੋਂ, ਗੁਰਦਿਆਲ ਸਿੰਘ, ਹਰਪਾਲ ਸਿੰਘ, ਅਵਤਾਰ ਸਿੰਘ, ਇਕਬਾਲ ਸਿੰਘ, ਪਰਦੀਪ ਸਿੰਘ, ਮਨਪ੍ਰੀਤ ਸਿੰਘ ਮੱਖਣ, ਸੁਖਮੰਤਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…