nabaz-e-punjab.com

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਹੜਤਾਲ, ਮਰੀਜ਼ ਖੱਜਲ ਖੁਆਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਮਮਤਾ ਸਰਕਾਰ ਵੱਲੋਂ ਡਾਕਟਰਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਖ਼ਿਲਾਫ਼ ਅੱਜ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਦੇ ਡਾਕਟਰਾਂ ਨੇ ਮੁਕੰਮਲ ਹੜਤਾਲ ਕੀਤੀ ਗਈ। ਜਿਸ ਕਾਰਨ ਮਰੀਜ਼ਾਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ। ਉਂਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਆਮ ਦਿਨਾਂ ਵਾਂਗ ਨਿਰੰਤਰ ਜਾਰੀ ਸਨ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਸੱਦੇ ’ਤੇ ਅੱਜ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਕਲੀਨਿਕ ਚਲਾਉਣ ਵਾਲੇ ਡਾਕਟਰਾਂ ਨੇ ਵੀ ਹੜਤਾਲ ਦਾ ਸਮਰਥਨ ਕੀਤਾ।
ਇਸ ਸਬੰਧੀ ਅੱਜ ਇੱਥੋਂ ਦੇ ਫੇਜ਼-7 ਸਥਿਤ ਅੱਖਾਂ ਦੇ ਮਸ਼ਹੂਰ ਪ੍ਰਾਈਵੇਟ ਜੇਪੀ ਹਸਪਤਾਲ ਵਿੱਚ ਸ਼ਹਿਰ ਦੇ ਡਾਕਟਰ ਇਕੱਠੇ ਹੋਏ ਅਤੇ ਡਾਕਟਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਡਾ. ਜਸਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਤੋਂ ਬਾਅਦ ਡਾਕਟਰਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਾ. ਜਸਵੰਤ ਸਿੰਘ ਨੇ ਕਿਹਾ ਕਿ ਡਾਕਟਰ ਹਮੇਸ਼ਾ ਆਪਣੇ ਮਰੀਜ਼ ਦਾ ਦਿਲੋਂ ਇਲਾਜ਼ ਕਰਦਾ ਹੈ ਅਤੇ ਡਾਕਟਰ ਕਦੇ ਵੀ ਜਾਣਬੁੱਝ ਕੇ ਮਰੀਜ਼ ਦੇ ਇਲਾਜ਼ ਵਿੱਚ ਕਿਸੇ ਕਿਸਮ ਦੀ ਕੋਤਾਹੀ ਨਹੀਂ ਵਰਤਦਾ ਹੈ। ਉਨ੍ਹਂਾਂ ਕਿਹਾ ਕਿ ਅੱਜ ਡਾਕਟਰਾਂ ਵੱਲੋਂ ਹੜਤਾਲ ਦੌਰਾਨ ਬੇਸ਼ੱਕ ਓਪੀਡੀ ਬੰਦ ਕੀਤੀ ਗਈ ਸੀ ਪ੍ਰੰਤੂ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਪੂਰੀ ਤਰ੍ਹਾਂ ਦੇਖਭਾਲ ਅਤੇ ਇਲਾਜ਼ ਕੀਤਾ ਗਿਆ ਹੈ। ਉਨ੍ਹਂਾਂ ਕਿਹਾ ਕਿ ਡਾਕਟਰਾਂ ਨਾਲ ਵਧੀਕੀਆਂ ਕਾਰਨ ਹੀ ਅੱਜ ਉਨ੍ਹਂਾਂ ਦੇ ਬੱਚੇ ਡਾਕਟਰੀ ਪੇਸ਼ੇ ਤੋਂ ਦੂਰ ਹੁੰਦੇ ਜਾ ਰਹੇ ਹਨ।
ਉਧਰ, ਮੈਡੀਕਲ ਕੌਂਸਲ ਆਫ਼ ਫੋਰਟਿਸ ਨੇ ਡਾਕਟਰਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਅਤੇ ਵਧੀਕੀਆਂ ਦੇ ਖ਼ਿਲਾਫ਼ ਸ਼ਾਂਤਮਈ ਤਰਕੀੇ ਨਾਲ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਡਾਕਟਰਾਂ ਨਾਲ ਧੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾਕਟਰਾਂ ਨੇ ਕਿਹਾ ਕਿ ਉਹ 24 ਘੰਟੇ ਮਰੀਜ ਵਿੱਚ ਸੇਵਾ ਵਿੱਚ ਤਾਇਨਾਤ ਰਹਿੰਦੇ ਹਨ ਪ੍ਰੰਤੂ ਗੰਭੀਰ ਰੋਗਾਂ ਦੇ ਮਾਮਲਿਆਂ ਵਿੱਚ 100 ਫੀਸਦੀ ਇਲਾਜ ਸੰਭਵ ਨਹੀਂ ਹੈ। ਇਸ ਲਈ ਸਮਾਜ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…