ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਦੋਧੀ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਹੁਕਮਰਾਨਾਂ ਨੂੰ ਕੋਸਿਆ। ਯੂਨੀਅਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਆਗੂ ਵੱਡੇ-ਵੱਡੇ ਅਤੇ ਝੂਠੇ ਵਾਅਦੇ ਕਰਕੇ ਸੱਤਾ ਤਾਂ ਜ਼ਰੂਰ ਹਾਸਲ ਕਰ ਲੈਂਦੇ ਹਨ ਪਰ ਬਾਅਦ ਵਿੱਚ ਵਾਅਦੇ ਪੂਰੇ ਕਰਨ ਦੀ ਥਾਂ ਆਪਣੇ ਹੱਥ ਪਿੱਛੇ ਖਿੱਚ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਵਿੱਚ ਸਰਕਾਰ ਵੱਲੋਂ ਬਿਜਲੀ ਦੇ ਰੇਟ ਵਧਾਏ ਗਏ ਸਨ ਅਤੇ ਹੁਣ ਪੈਟਰੋਲ-ਡੀਜ਼ਲ ’ਤੇ ਵੈਟ ਵਧਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਤੇਲ ਕੀਮਤਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਪੈਰੀਫੇਰੀ ਮਿਲਕਮੈਨ ਯੂਨੀਅਨ ਵੱਲੋਂਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਸੁਖਵਿੰਦਰ ਸਿੰਘ ਬਾਸੀਆ, ਜਸਵੀਰ ਸਿੰਘ ਨਰੈਣਾ, ਪ੍ਰਧਾਨ ਸੁਭਾਸ਼ ਗੋਚਰ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਰਾਜੂ ਸਨੇਟਾ, ਹਰਦੀਪ ਸਿੰਘ ਮਟੌਰ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …