ਮਨੀਪੁਰ ਘਟਨਾ ਦੇ ਮੁੱਦੇ ’ਤੇ ਦੋਧੀਆਂ ਵੱਲੋਂ ਰੋਸ ਪ੍ਰਦਰਸ਼ਨ

ਐਸ.ਏ.ਐਸ. ਨਗਰ (ਮੁਹਾਲੀ), 1 ਅਗਸਤ
ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਨੇ ਮਨੀਪੁਰ ਵਿੱਚ ਅੌਰਤਾਂ ਨਾਲ ਵਾਪਰੀ ਸ਼ਰਮਨਾਕ ਘਟਨਾ ਅਤੇ ਦਰਿੰਦਗੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਹੋਰ ਆਗੂਆਂ ਨੇ ਇਸ ਅੱਤ ਘਿਣਾਉਣੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਆਦਿਵਾਸੀ ਅੌਰਤਾਂ ਦੀ ਨਗਨ ਪਰੇਡ ਦੀ ਘਟਨਾ ਨਾਲ ਦੁਨੀਆ ਭਰ ਵਿੱਚ ਦੇਸ਼ ਵਾਸੀਆਂ ਦਾ ਸਿਰ ਨੀਵਾਂ ਹੋਇਆ ਹੈ। ਇਸ ਵਾਰਦਾਤ ਨਾਲ ਭਾਜਪਾ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ।
ਆਗੂਆਂ ਨੇ ਦੇਸ਼ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ ਅਤੇ ਦੋਸ਼ੀਆਂ ਨੂੰ ਮਿਸਾਲੀ ਸਜਾਵਾਂ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਮੰਗ ਚੁੱਕੀ ਕਿ ਮਨੀਪੁਰ ਸਰਕਾਰ ਨੂੰ ਭੰਗ ਕਰਕੇ ਕਾਨੂੰਨੀ ਰਾਜ ਬਹਾਲ ਕੀਤਾ ਜਾਵੇ। ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇ ਕਰਵਾ ਕੇ ਪੀੜਤਾਂ ਨੂੰ ਤੁਰੰਤ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਸ ਮੌਕੇ ਕਾਮਰੇਡ ਇੰਦਰਜੀਤ ਸਿੰਘ ਗਰੇਵਾਲ, ਸੱਜਣ ਸਿੰਘ, ਰਾਮ ਕ੍ਰਿਸ਼ਨ ਧੁਨਕੀਆਂ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਰਾਜੂ ਸਨੇਟਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ, ਅੰਗਰੇਜ਼ ਸਿੰਘ ਅਤੇ ਗੋਲਡੀ ਮਹਿਦੂਦਾਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Punjab Police Averts Possible Target Killing With Arrest Of Six Members Of Kaushal Chaudhary Gang; Six Pistols Recovered

Punjab Police Averts Possible Target Killing With Arrest Of Six Members Of Kaushal Chaudha…