Nabaz-e-punjab.com

ਡਾਗ ਕਮੇਟੀ ਵੱਲੋਂ ਆਵਾਰਾ ਕੁੱਤਿਆਂ ਦੇ ਨਸਬੰਦੀ ਅਪਰੇਸ਼ਨ ਦਾ ਕੰਮ ਤੇਜ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਕਤੂਬਰ:
ਮੁਹਾਲੀ ਵਿੱਚ ਲਗਾਤਾਰ ਵਧਦੀ ਜਾ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਮੁਹਾਲੀ ਨਗਰ ਨਿਗਮ ਦੀ ਡਾਗ ਕਮੇਟੀ ਦੀ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੀਤੀ ਜਾਣ ਵਾਲੀ ਕਾਰਵਾਈ ਦੀ ਨਜ਼ਰਸਾਨੀ ਕੀਤੀ ਗਈ ਅਤੇ ਇਸ ਕਾਰਵਾਈ ਨੂੰ ਤੇਜ਼ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਕੁਲਦੀਪ ਕੌਰ ਕੰਗ ਅਤੇ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ (ਦੋਵੇਂ ਕੌਂਸਲਰ) ਵੀ ਹਾਜ਼ਰ ਸਨ।
ਸ੍ਰੀ ਬੇਦੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਿਗਮ ਦੇ ਅਧਿਕਾਰੀਆਂ ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਇੰਸਪੈਕਟਰ ਸ਼ਾਮ ਪਾਲ ਨੇ ਮੈਂਬਰਾਂ ਨੂੰ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਬੰਦ ਪਿਆ ਕੁੱਤਿਆਂ ਦੀ ਨਸਬੰਦੀ ਦਾ ਕੰਮ ਇਸ ਸਬੰਧੀ ਨਵਾਂ ਠੇਕਾ ਆਰੰਭ ਹੋਣ ਨਾਲ ਚਾਲੂ ਹੋ ਗਿਆ ਹੈ ਅਤੇ ਇਹ ਕੰਮ ਸੰਭਾਲਣ ਵਾਲੇ ਡਾ. ਦਿਨੇਸ਼ ਕੁਮਾਰ ਵੱਲੋਂ ਆਵਾਰਾ ਕੁੱਤਿਆਂ ਦੇ ਅਪਰੇਸ਼ਨ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਠੇਕਾ 895 ਰੁਪਏ ਪ੍ਰਤੀ ਅਪਰੇਸ਼ਨ ਦੇ ਰੇਟ ਤੇ ਦਿੱਤਾ ਗਿਆ ਹੈ। ਮੀਟਿੰਗ ਵਿੱਚ ਹਾਜ਼ਰ ਡਾ. ਦਿਨੇਸ਼ ਨੇ ਡਾਗ ਕਮੇਟੀ ਦੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਹ ਪੂਰੀ ਤੇਰੀ ਨਾਲ ਕੰਮ ਕਰਨਗੇ ਤਾਂ ਜੋ ਇਸ ਸਮੱਸਿਆ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਸ੍ਰੀ ਬੇਦੀ ਨੇ ਦੱਸਿਆ ਕਿ ਮੀਟਿੰਗ ਵਿੱਚ ਹਦਾਇਤਾਂ ਦਿੱਤੀਆਂ ਗਈਆਂ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੀ ਜਾ ਚੁੱਕੀ ਡਾਗ ਪਾਲਸੀ ਨੂੰ ਨਿਗਮ ਦੀ ਹੋਣ ਵਾਲੀ ਮੀਟਿੰਗ ਵਿੱਚ ਭਜਵਾਇਆ ਜਾਵੇ ਤਾਂ ਜੋ ਹਾਊਸ ਵੱਲੋਂ ਇਸ ਨੂੰ ਪਾਸ ਕੀਤੇ ਜਾਣ ਉਪਰੰਤ ਇਸ ਪਾਲਸੀ ਨੂੰ ਲਾਗੂ ਕੀਤਾ ਜਾ ਸਕੇ। ਇਸ ਮੌਕੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਕਰਨ ਲਈ ਇਕ ਹੋਰ ਡਾਗ ਕੈਚਰ ਗੱਡੀ ਦੀ ਖਰੀਦ ਲਈ ਹਾਊਸ ਦੀ ਮੀਟਿੰਗ ਵਿੱਚ ਮਤਾ ਲਿਆਉਣ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਇਸ ਸਬੰਧੀ ਮੀਟਿੰਗ ਕੀਤੀ ਜਾਵੇਗੀ ਅਤੇ ਕੁੱਤਿਆਂ ਦੇ ਅਪਰੇਸ਼ਨ ਦੇ ਕੰਮ ਦੀ ਸਮੀਖਿਆ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…