Share on Facebook Share on Twitter Share on Google+ Share on Pinterest Share on Linkedin ਘਰੇਲੂ ਹਿੰਸਾ: ਪੰਜਾਬ ਸਰਕਾਰ ਵੱਲੋਂ ਡੀਐਸਪੀ ਅਤੁਲ ਸੋਨੀ ਮੁਅੱਤਲ, ਵਿਭਾਗੀ ਜਾਂਚ ਸ਼ੁਰੂ ਹਾਈ ਕੋਰਟ ਵੱਲੋਂ ਰੱਦ ਕੀਤੀ ਜਾ ਚੁੱਕੀ ਹੈ ਡੀਐਸਪੀ ਸੋਨੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਮੁਹਾਲੀ ਵਿੱਚ ਘਰੇਲੂ ਝਗੜੇ ਦੌਰਾਨ ਆਪਣੀ ਪਤਨੀ ’ਤੇ ਕਥਿਤ ਤੌਰ ’ਤੇ ਫਾਇਰਿੰਗ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਡੀਐਸਪੀ ਅਤੁਲ ਸੋਨੀ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹਾਈ ਕੋਰਟ ਵੱਲੋਂ ਪੁਲੀਸ ਅਧਿਕਾਰੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਚੁੱਪੀ ਤੋੜਦਿਆਂ ਡੀਐਸਪੀ ਅਤੁਲ ਸੋਨੀ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਐਂਡ ਅਪੀਲ) ਰੂਲਜ਼ 1970 ਦੀ ਧਾਰਾ 4 (2) ਤਹਿਤ ਕੀਤੀ ਗਈ ਹੈ। ਇਸ ਗੱਲ ਦੀ ਪੁਸ਼ਟੀ ਅੱਜ ਦੇਰ ਸ਼ਾਮ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਡੀਐਸਪੀ ਸੋਨੀ ਨੂੰ ਮੁਅੱਤਲ ਕਰਕੇ ਉਸ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਜੀਪੀ ਨੇ ਬੀਤੀ 24 ਜਨਵਰੀ ਨੂੰ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਡੀਐਸਪੀ ਅਤੁਲ ਸੋਨੀ ਨੂੰ ਮੁਅੱਤਲ ਕਰਨ ਅਤੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ। ਡੀਐਸਪੀ ਸੋਨੀ ਖ਼ਿਲਾਫ਼ ਉਸ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਬੀਤੀ 19 ਜਨਵਰੀ ਨੂੰ ਸੈਂਟਰਲ ਥਾਣਾ ਫੇਜ਼-8 ਖ਼ਿਲਾਫ਼ ਧਾਰਾ 307, 323, 498ਏ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਦਿਨ ਤੋਂ ਹੀ ਡੀਐਸਡੀ ਫਰਾਰ ਚੱਲ ਰਿਹਾ ਹੈ। ਉਹ ਇੱਥੋਂ ਦੇ ਸੈਕਟਰ-68 ਸਥਿਤ ਯੂਨਾਈਟਿਡ ਹਾਊਸਿੰਗ ਸੁਸਾਇਟੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਹੈ। ਹਾਲਾਂਕਿ ਅਗਲੇ ਹੀ ਦਿਨ ਡੀਐਸਪੀ ਦੀ ਪਤਨੀ ਸ੍ਰੀਮਤੀ ਸੁਨੀਤਾ ਸੋਨੀ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ, ਐਸਐਸਪੀ, ਡੀਐਸਪੀ ਨੂੰ ਈਮੇਲ ਅਤੇ ਵੱਸਟਐਪ ’ਤੇ ਹਲਫ਼ਨਾਮਾ ਭੇਜ ਕੇ ਸਪੱਸ਼ਟ ਕੀਤਾ ਗਿਆ ਸੀ ਕਿ ਡੀਐਸਪੀ ਨੇ ਉਸ ਉੱਤੇ ਫਾਇਰਿੰਗ ਨਹੀਂ ਕੀਤੀ ਸੀ। ਉਨ੍ਹਾਂ ਦਾ ਆਪਸ ਵਿੱਚ ਮਾਮੂਲੀ ਘਰੇਲੂ ਝਗੜਾ ਜ਼ਰੂਰ ਹੋਇਆ ਸੀ। ਉਸ ਦੇ ਪਤੀ ਨੌਜਵਾਨਾਂ ਵਿੱਚ ਬਹੁਤ ਹਰਮਨ ਪਿਆਰੇ ਹਨ। ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਸੀ ਕਿ ਪੁਲੀਸ ਵਿਭਾਗ ਵਿੱਚ ਸ਼ਾਇਦ ਉਨ੍ਹਾਂ ਦੇ ਕੁਝ ਸਾਥੀ ਉਸ ਤੋਂ ਖਾਰ ਖਾਂਦੇ ਹੋਣਗੇ। ਜਿਸ ਕਾਰਨ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਧਰ, ਦੂਜੇ ਪਾਸੇ ਉੱਚ ਅਧਿਕਾਰੀਆਂ ਦਾ ਇਹ ਕਹਿਣਾ ਹੈ ਕਿ ਸ੍ਰੀਮਤੀ ਸੋਨੀ ਦੀ ਹੱਥ ਲਿਖਤ ਸ਼ਿਕਾਇਤ ਨੂੰ ਆਧਾਰ ਬਣਾ ਕੇ ਡੀਐਸਪੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਨਦੀਪ ਕੌਰ ਵੱਲੋਂ ਸੰਮਨ ਭੇਜ ਕੇ ਸ੍ਰੀਮਤੀ ਸੋਨੀ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਥਾਣੇ ਸੱਦਿਆ ਗਿਆ ਸੀ ਲੇਕਿਨ ਹੁਣ ਤੱਕ ਉਹ ਆਪਣੇ ਬਿਆਨ ਦਰਜ ਕਰਵਾਉਣ ਲਈ ਥਾਣੇ ਨਹੀਂ ਆਏ ਹਨ। (ਬਾਕਸ ਆਈਟਮ) ਮੁਹਾਲੀ ਪੁਲੀਸ ਨੇ ਅੱਜ ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਨਦੀਪ ਕੌਰ ਅਤੇ ਸਰਕਾਰੀ ਰਾਹੀਂ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਡੀਐਸਪੀ ਅਤਬੁਲ ਸੋਨੀ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ਦੇ ਖ਼ਿਲਾਫ਼ ਸੰਗੀਨ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਡੀਐਸਪੀ ਦੇ ਘਰੋਂ ਮਿਲਿਆ ਅਸਲਾ ਵੀ ਨਾਜਾਇਜ਼ ਹੈ। ਡੀਐਸਪੀ ਰੈਂਕ ਦੇ ਅਧਿਕਾਰੀ ਕੋਲ ਨਾਜਾਇਜ਼ ਅਸਲਾ ਕਿੱਥੋਂ ਆਇਆ। ਉਸ ਨੇ ਇਹ ਹਥਿਆਰ ਆਪਣੇ ਕੋਲ ਕਿਊਂ ਰੱਖਿਆ ਹੋਇਆ ਸੀ। ਇਨ੍ਹਾਂ ਸਾਰੇ ਤੱਥਾਂ ਦੀ ਜਾਂਚ ਕਰਨੀ ਹੈ। ਇਸ ਲਈ ਡੀਐਸਪੀ ਦੀ ਗ੍ਰਿਫ਼ਤਾਰੀ ਕਰਨੀ ਬਣਦੀ ਹੈ। (ਬਾਕਸ ਆਈਟਮ) ਉਧਰ, ਹਾਈ ਕੋਰਟ ਵੱਲੋਂ ਡੀਐਸਪੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਮੁਹਾਲੀ ਪੁਲੀਸ ਨੇ ਮੁਲਜ਼ਮ ਪੁਲੀਸ ਅਧਿਕਾਰੀ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਡੀਐਸਪੀ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਲੇਕਿਨ ਉਸ ਦੀ ਲੋਕੇਸ਼ਨ ਦਾ ਪਤਾ ਨਹੀਂ ਲੱਗ ਰਿਹਾ ਹੈ। ਡੀਐਸਪੀ ਦੇ ਦੋਸਤਾਂ ਸਮੇਤ ਉਸ ਦੇ ਫੇਸਬੁੱਕ ਅਕਾਉਂਟ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ