nabaz-e-punjab.com

ਘਰੇਲੂ ਹਿੰਸਾ: ਪੰਜਾਬ ਪੁਲੀਸ ਵੱਲੋਂ ਲਾਗੂ ਕੀਤਾ ਜਾਵੇਗਾ ‘ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ’

ਵੱਖ-ਵੱਖ ਸਮਾਜਿਕ ਬੁਰਾਈਆਂ ਤੇ ਹੋਰ ਮਸਲਿਆਂ ਬਾਰੇ ਕੀਤਾ ਜਾਵੇਗਾ ਜਾਗਰੂਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਪੰਜਾਬ ਪੁਲੀਸ ਨੇ ਪਹਿਲਕਦਮੀ ਕਰਦਿਆਂ ਪਰਿਵਾਰਕ ਝਗੜਿਆਂ ਸਬੰਧੀ ਸ਼ਿਕਾਇਤਾਂ ਦੇ ਸਥਾਈ ਹੱਲ, ਨਸ਼ਾ ਛੁਡਾਊ, ਲਿੰਗ ਆਧਾਰਿਤ ਵਿਤਕਰਾ, ਸਾਈਬਰ ਅਪਰਾਧ ਦੀ ਰੋਕਥਾਮ ਸਮੇਤ ਆਮ ਲੋਕਾਂ ਨਾਲ ਜੁੜੇ ਹੋਰ ਮਸਲਿਆਂ ਬਾਰੇ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਦਾ ਬੀੜਾ ਚੁੱਕਿਆ ਹੈ। ਇਸ ਸਬੰਧੀ ਪੰਜਾਬ ਪੁਲੀਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ’ਸਾਂਝ ਸਮਾਜਿਕ ਹਿੱਸੇਦਾਰੀ ਪ੍ਰੋਗਰਾਮ’ ਜਲਦੀ ਹੀ ਲਾਗੂ ਕੀਤਾ ਜਾਵੇਗਾ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਐਸੀ (ਹੈੱਡਕਵਾਟਰ) ਅਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਪੰਜਾਬ ਦੇ ਹਰ ਖੇਤਰ ਦੇ ਮਾਹਰਾਂ ਨੂੰ ਸਵੈ-ਇੱਛੁਕ ਦੇ ਤੌਰ ’ਤੇ ‘ਸਾਂਝ ਸਹਿਯੋਗੀ ਨਾਗਰਿਕ’ ਵਜੋਂ ਟੀਮ ਦਾ ਹਿੱਸਾ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿੱਦਿਅਕ ਯੋਗਤਾ ਘੱਟੋ-ਘੱਟ ਗਰੈਜੂਏਸ਼ਨ ਦੀ ਡਿਗਰੀ ਅਤੇ ਪ੍ਰੋਫੈਸ਼ਨਲ\ਰਿਟਾਇਰਡ ਸਰਕਾਰੀ ਅਧਿਕਾਰੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਸਮਾਜਿਕ ਵਲੰਟੀਅਰਾਂ ਨੂੰ ‘ਸਾਂਝ ਸਹਿਯੋਗੀ ਨਾਗਰਿਕ’ ਵਜੋਂ ਮਨੋਨੀਤ ਕੀਤਾ ਜਾਵੇਗਾ ਅਤੇ ਇਹ ਵਲੰਟੀਅਰ ਬਿਨਾਂ ਕਿਸੇ ਲਾਭ ਜਾਂ ਅਦਾਇਗੀ ਦੇ ਕੰਮ ਕਰਨਗੇ। ਇਸ ਪ੍ਰੋਗਰਾਮ ਦੀ ਰਜਿਸਟੇ੍ਰਸ਼ਨ ਸਬੰਧੀ ਸਵੈਇੱਛਕ ਵਿਅਕਤੀ http://www.ppsaanjh.in ’ਤੇ ਆਨਲਾਈਨ ਉਪਲਬਧ ਅਰਜ਼ੀ ਫਾਰਮ ਭਰ ਸਕਦੇ ਹਨ। ਬਿਨੈ-ਪੱਤਰ ਫਾਰਮ ਆਨਲਾਈਨ ਵਿਧੀ ਰਾਹੀਂ 15 ਮਈ ਤੱਕ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਹੋਰ ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਸਥਿਤ ਜ਼ਿਲ੍ਹਾ ਸਾਂਝ ਕੇਂਦਰ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪਹੁੰਚ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …