ਕਰੋਨਾ ਯੋਧਿਆਂ ਲਈ 150 ਪੀਪੀਈ ਕਿੱਟਾਂ, 200 ਐਨ-95 ਮਾਸਕ, ਸੈਨੇਟਾਈਜਰ ਤੇ 1500 ਦਸਤਾਨੇ ਦਾਨ

ਕਰੋਨਾ ਮਹਾਮਾਰੀ ਨੂੰ ਹਰਾਉਣ ਲਈ ਸਾਂਝੀ ਲੜਾਈ ਲੜਨ ਦੀ ਲੋੜ: ਸਤਵੀਰ ਧਨੋਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਗਸਤ:
ਅਕਾਲੀ ਦਲ ਦੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਅੱਜ ਮੁਹਾਲੀ ਦੇ ਸਿਵਲ ਸਰਜਨ ਦਫ਼ਤਰ ਵਿੱਚ ਪਹੁੰਚ ਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਫਰੰਟ ਲਾਈਨ ਕਰੋਨਾ ਯੋਧਿਆਂ ਲਈ 150 ਪੀਪੀਈ ਕਿੱਟਾਂ, 200 ਐਨ-95 ਮਾਸਕ, 200 ਸੈਨੇਟਾਈਜਰ ਅਤੇ 1500 ਦਸਤਾਨੇ ਦਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਮੁਕੰਮਲ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲੇ ਕਰਨ ਦੀ ਲੋੜ ਹੈ। ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਇਸ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਨੈਸ਼ਨਲ ਸ਼ੈਡਿਊਲ ਕਾਸਟ ਫਾਈਨਾਂਸ ਐਂਡ ਡਿਵੈਪਲਮੈਂਟ ਕਾਰਪੋਰੇਸ਼ਨ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ।
ਸ੍ਰੀ ਧਨੋਆ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਨਵੇਂ ਕੇਸਾਂ ਦੇ ਮੱਦੇਨਜ਼ਰ ਕਰੰਟ ਲਾਈਨ ਕਰੋਨਾ ਯੋਧਿਆਂ ਲਈ ਲੋੜੀਂਦੇ ਸਮਾਨ ਦੀ ਦੂਜੀ ਕਿਸ਼ਤ ਵੀ ਛੇਤੀ ਭੇਜੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਮਰੀਜ਼ਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਿਹਤ ਦੇ ਖੇਤਰ ਅਤੇ ਖਾਸ ਕਰਕੇ ਕੈਂਸਰ ਪੀੜਤਾਂ (ਜੋ ਕਿ ਆਰਥਿਕ ਪੱਖੋਂ ਕਮਜ਼ੋਰ ਹਨ) ਦੀ ਮਦਦ ਲਈ ਇਲਾਜ ਲਈ ਸੰਸਥਾ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਇਸ ਮੌਕੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਕਰਮ ਸਿੰਘ ਮਾਵੀ, ਅਵਤਾਰ ਸਿੰਘ ਸੈਣੀ, ਮੇਜਰ ਸਿੰਘ, ਹਰਦੀਪ ਸਿੰਘ, ਜ਼ਿਲ੍ਹਾ ਰੈਡ ਕਰਾਸ ਦੇ ਸਕੱਤਰ ਕਮਲੇਸ਼ ਕੁਮਾਰ ਕੌਸ਼ਲ, ਅਰਵਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …