Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਇੱਕ ਸੇਵਾਦਾਰ ਵੱਲੋਂ ਕਾਰਸੇਵਾ ਲਈ ਆਪਣੀ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਕੀਤੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸੇਵਾਦਾਰ ਨੇ ਕਾਰਸੇਵਾ ਲਈ ਗੱਡੀ ਦੇ ਸਾਰੇ ਦਸਤਾਵੇਜ਼ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਨਾਮ ਕਰਵਾ ਕੇ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ। ਦਾਨੀ ਸੱਜਣ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਇਸ ਅਸਥਾਨ ਨਾਲ ਜੁੜਿਆ ਹੋਇਆ ਹੈ ਅਤੇ ਉਹ ਹੋਰਨਾਂ ਦਾਨੀਆਂ ਵੱਲੋਂ ਭੇਟ ਕੀਤੀਆਂ ਜਾਂਦੀਆਂ ਗੱਡੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਗੱਡੀ ਭੇਟ ਕਰ ਰਿਹਾ ਹੈ। ਇਸ ਮੌਕੇ ਗੁਰੂਘਰ ਦੇ ਸੇਵਾਦਾਰਾਂ ਨੇ ਇਕੱਠੇ ਹੋ ਕੇ ਕੜਾਹਿ ਪ੍ਰਸ਼ਾਦਿ ਦੀ ਦੇਗ ਸਜਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 3 ਏਅਰ ਕੰਡੀਸ਼ਨ ਬੱਸਾਂ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਟ ਕੀਤੀਆਂ ਜਾ ਚੁੱਕੀਆਂ ਹਨ। ਨਾਲ ਹੀ ਕਾਰਸੇਵਾ ਲਈ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿਕਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਭੇਟ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ