Share on Facebook Share on Twitter Share on Google+ Share on Pinterest Share on Linkedin ਰਤਨ ਕਾਲਜ ਸੋਹਾਣਾ ਦੇ 53 ਵਿਦਿਆਰਥੀਆਂ ਵੱਲੋਂ ਖੂਨਦਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੀਤਾ ਸਾਰੇ ਖੂਨਦਾਨੀਆਂ ਨੂੰ ਸਨਮਾਨਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ: ਇੱਥੋਂ ਦੇ ਰਤਨ ਗਰੁੱਪ ਆਫ਼ ਇੰਸਟੀਚਿਊਟ ਸੈਕਟਰ-78 ਦੇ ਐਨਐੱਸਐੱਸ ਵਿੰਗ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲ ਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖ਼ੂਨਦਾਨ ਕੈਂਪ ਵਿੱਚ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ 53 ਯੂਨਿਟ ਖੂਨਦਾਨ ਕੀਤਾ। ਇਸ ਖੂਨ ਦਾਨ ਕੈਂਪ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਜਦੋਂਕਿ ਡਾ. ਸਨੇਹਾ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਫੇਜ਼-6 ਦੀ ਟੀਮ ਦੀ ਦੇਖ ਰੇਖ ਵਿਚ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੂਨਦਾਨ ਮਹਾਂਦਾਨ ਹੁੰਦਾ ਹੈ ਜੋ ਕਿ ਅਨਮੋਲ ਜ਼ਿੰਦਗੀ ਬਚਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਖੂਨ ਦਾਨ ਕਰਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਦੁਆਰਾ ਮਾਨਵਤਾ ਲਈ ਕੀਤੀ ਕੋਸ਼ਿਸ਼ ਤੇ ਖੂਨ ਦਾਨ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ। ਰਤਨ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਕਿਹਾ ਕਿ ਇਸ ਖੂਨ ਦਾਨ ਕੈਂਪ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਖੂਨ ਦਾਨ ਦੇ ਫਾਇਦਿਆਂ ਤੋਂ ਜਾਣੂ ਕਰਵਾਉਣਾ ਵੀ ਹੈ ਤਾਂ ਜੋ ਉਹ ਅੱਗੋਂ ਵੀ ਖੂਨਦਾਨ ਕਰਨ ਤੇ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਤੇ ਸੰਗੀਤਾ ਅਗਰਵਾਲ, ਡਾ. ਐੱਸਐੱਮ ਖੇੜਾ, ਡਾ. ਹਰਜੀਤ ਕੌਰ, ਡਾ. ਅਵਿਨਾਸ਼ ਕੌਰ ਰਾਣਾ, ਅਮਰਜੋਤੀ ਸ਼ਰਮਾ ਅਤੇ ਕਾਰਤਿਕ ਅਗਰਵਾਲ ਅਤੇ ਹੋਰ ਕਈ ਉੱਘੇ ਪਤਵੰਤੇ ਵੀ ਹਾਜ਼ਰ ਸਨ। ਅਖੀਰ ਵਿੱਚ ਖ਼ੂਨਦਾਨੀਆਂ ਨੂੰ ਉਤਾਸ਼ਾਹਿਤ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ