ਕਾਂਗਰਸ ਉਮੀਦਵਾਰ ਬਲਬੀਰ ਸਿੱਧੂ ਵੱਲੋਂ ਮੁਹਾਲੀ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਮੁਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਵਿੱਚ ਆਪਣੇ ਸਮਰਥਕਾ ਸਮੇਤ ਸੈਕਟਰ-70 ਵਿੱਚ ਘਜਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੇ ਲਈ ਵੋਟਾਂ ਮੰਗੀਆਂ ਅਤੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਯੋਜਨਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਪੰਜਾਬ ਦੇ ਭਲੇ ਅਤੇ ਵਿਕਾਸ ਲਈ ਕਾਂਗਰਸ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਮੁਹਾਲੀ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਹਿਰ ਅੰਦਰ ਜਿਥੇ ਲੜਕੀਆਂ ਵਾਸਤੇ ਸਰਕਾਰੀ ਕਾਲਜ ਖੋਲ੍ਹਿਆ ਜਾਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿਚ ਮਿਆਰੀ ਸਹੂਲਤਾਂ ਅਤੇ ਪੜ੍ਹੇ ਲਿਖੇ ਅਧਿਆਪਕ ਭਰਤੀ ਕੀਤੇ ਜਾਣਗੇ ਤਾਂ ਕਿ ਸਾਡੇ ਬੱਚੇ ਮਹਿੰਗੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਨ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਸਸਤੀਆਂ ਦਰਾਂ ’ਤੇ ਸਿੱਖਿਆ ਹਾਸਲ ਕਰ ਸਕਣ।
ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਨੇ ਸ਼ਹਿਰ ਦੇ ਸਰਕਾਰੀ ਹਸਪਤਾਲ ਦੀ ਕਦੇ ਕੋਈ ਸਾਰ ਨਹੀਂ ਲਈ ਅਤੇ ਇਥੇ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਕਾਰਨ ਮਰੀਜਾਂ ਨੂੰ ਬਹੁਤ ਖੱਜਲ ਖੁਆਰ ਹੋਣਾ ਪੈਂਦਾ ਰਿਹਾ ਹੈ। ਪਰ ਕਾਂਗਰਸ ਸਰਕਾਰ ਬਣਨ ਮਗਰੋਂ ਜਿਥੇ ਸਰਕਾਰੀ ਹਸਪਤਾਲ ਵਿਚ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਉਥੇ ਹੀ ਇਥੇ ਪੂਰੇ ਡਾਕਟਰ ਅਤੇ ਹੋਰ ਅਮਲਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਹਲਕੇ ਨੂੰ ਇੱਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਮੌਕੇ ਲੋਕਾਂ ਨੇ ਵਿਧਾਇਕ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਸੁਸ਼ੀਲ ਕੁਮਾਰ, ਅੰਗਰੇਜ਼ ਸਿੰਘ, ਦਵਿੰਦਰ ਕੌਰ, ਆਦਰਸ਼ ਮੋਹਨ ਸ਼ਰਮਾ, ਰਾਮ ਚੰਦਰ, ਸਾਬਕਾ ਕੌਂਸਲਰ ਮੁਕੰਦੀ ਸਿੰਘ, ਰੂਬੀ ਸਿੱਧੂ, ਰਜਿੰਦਰ ਠਾਕੁਰ ਮੁੰਡੀ ਕੰਪਲੈਕਸ, ਹਰਜੀਤ ਸਿੰਘ ਤੋਂ ਇਲਾਵਾ ਸੈਕਟਰ ਸੱਤਰ ਦੇ ਨਿਵਾਸੀ ਨਾਲ ਸਨ ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…