ਬਲਵਿੰਦਰ ਕੁੰਭੜਾ ਵੱਲੋਂ ਫੇਜ਼-9 ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਮੁਹਾਲੀ ਤੋਂ ਵਿਧਾਨ ਸਭਾ ਹਲਕਾ ਚੋਣ ਲੜ ਰਹੇ ਡੈਮੋਕ੍ਰੇਟਿਵ ਸਵਰਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਨੇ ਅੱਜ ਇੱਥੋਂ ਦੇ ਫੇਜ਼-9 ਸਥਿਤ ਰਿਹਾਇਸ਼ੀ ਖੇਤਰ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਜਿੱਥੇ ਫੇਜ਼-9 ਲੋਕਾਂ ਨੇ ਆ ਰਹੀ ਦਰਪੇਸ਼ ਮਮੱਸਿਆਵਾਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਸ੍ਰੀ ਕੁੰਭੜਾ ਨੇ ਆਪਣਾ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਲੋਕਾਂ ਨੂੰ ਲੱੁਟ ਕੇ ਖਾ ਗਈ ਜਿੱਥੇ ਕਿਸਾਨ ਖੁਦਕੁਸ਼ੀ ਕਰ ਰਹੇ ਹਨ ਉੱਥੇ ਗਰੀਬ ਲੋਕ ਭੁੱਖ ਮਰੀ ਦੀ ਮਾਰ ਝੇਲ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ਨੇ ਪਿਛਲੇ 10 ਸਾਲਾਂ ਤੋਂ ਕਲੋਨੀ ਵਾਸੀਆਂ ਦੀ ਜਿੱਥੇ ਸਾਰ ਨਹੀਂ ਲਈ ਉੱਥੇ ਇਹ ਲੋਕ ਪਾਣੀ ਅਤੇ ਬਿਜਲੀ ਦੀ ਸਮੱਸਿਆ ਨਾਲ ਝੂਜ ਰਹੇ ਹਨ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਦੇ ਵੀ ਇਨ੍ਹਾਂ ਕਲੋਨੀਆਂ ਵਾਸੀਆਂ ਦੀ ਮਦਦ ਕਰਨ ਦੀ ਕੋਸ਼ੀਸ਼ ਨਹੀਂ ਕੀਤੀ।
ਸ੍ਰੀ ਕੁੰਭੜਾ ਨੇ ਆਮ ਆਦਮੀ ਪਾਰਟੀ ਬਾਰੇ ਦਸਦਿਆਂ ਕਿਹਾ ਕਿ ਇਸ ਪਾਰਟੀ ਨੇ ਜਦੋਂ ਦਿੱਲੀ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇੇ ਤਾਂ ਹੁਣ ਪੰਜਾਬ ’ਚ ਕਿਸ ਮੁੰਹ ਨਾਲ ਇਹ ਵੋਟਾਂ ਮੰਗ ਰਹੇ ਹਨ। ਬਲਵਿੰਦਰ ਕੁੰਭੜਾ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜੇਕਰ ਉਹ ਮੋਹਾਲੀ ਦੇ ਵਿਧਾਇਕ ਬਣੇ ਤਾਂ ਉਨ੍ਹਾਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਣਗੇ। ਇਸ ਮੌਕੇ ਸਾਰੇ ਨਗਰ ਵਾਸੀਆਂ ਨੇ ਜੈਕਾਰੇ ਛੱਡਦੇ ਹੋਏ ਉਨ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੌਜੂਦ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੀ ਇੱਕ -ਇੱਕ ਵੋਟ ਡੈਮੋਕ੍ਰੇਟਿਵ ਸਵਰਾਜ ਪਾਰਟੀ ਨੂੰ ਦਿੱਤੀ ਜਾਏਗੀ। ਇਸ ਮੌਕੇ ਬਲਵਿੰਦਰ ਕੁੰਭੜਾ ਨੇ ਕਿਹਾ ਕਿ ਅਕਾਲੀ -ਭਾਜਪਾ ਸਰਕਾਰ ਗਰੀਬ ਲੋਕਾਂ ਨੂੰ ਨੀਲੇ ਕਾਰਡ ਦਾ ਲਾਲਚ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੋਟੂ ਸਰਕਾਰਾਂ ਦੇ ਨੁਮਾਇੰਦਿਆਂ ਤੋਂ ਬੱਚ ਕੇ ਰਹਿਣਾ ਚਾਹਿਦਾ ਹੈ। ਇਸ ਮੌਕੇ ਬਲਵਿੰਦਰ ਕੁੰਭੜਾ ਨੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੱਗਾ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ, ਨਾਗਰ ਸਿੰਘ, ਲਖਬੀਰ ਸਿੰਘ, ਅਵਤਾਰ ਸਿੰਘ, ਬਚਨ ਸਿੰਘ, ਰਣਜੀਤ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…