nabaz-e-punjab.com

ਸਰਕਾਰੀ ਹਸਪਤਾਲ ਮੁਹਾਲੀ ਵਿੱਚ ਕੌਂਸਲਰ ਕੁਲਜੀਤ ਬੇਦੀ ਨੇ ਕਰਵਾਇਆ ਡੋਪ ਟੈਸਟ

ਡੋਪ ਟੈਸਟ ਕਰਵਾਉਣ ਵਾਲੇ ਮੁਹਾਲੀ ਸ਼ਹਿਰ ਦੇ ਪਹਿਲੇ ਨਾਗਰਿਕ ਬਣੇ ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮਿਉਂਸਪਾਲ ਆਰਟੀਆਈ ਕਾਰਕੂਨ ਕੁਲਜੀਤ ਸਿੰਘ ਬੇਦੀ ਨੇ ਪਹਿਲਕਦਮੀ ਕਰਦਿਆਂ ਸ਼ੁੱਕਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਆਪਣਾ ਡੋਪ ਟੈਸਟ ਕਰਵਾਇਆ। ਮੁਹਾਲੀ ਵਿੱਚ ਡੋਪ ਟੈਸਟ ਕਰਵਾਉਣ ਵਾਲੇ ਸ੍ਰੀ ਬੇਦੀ ਸ਼ਹਿਰ ਦੇ ਪਹਿਲੇ ਨਾਗਰਕਿ ਬਣ ਗਏ ਹਨ। ਉਂਜ ਵੀ ਸ੍ਰੀ ਬੇਦੀ ਹਰੇਕ ਕੰਮ ਵਿੱਚ ਮੋਹਰੀ ਰਹਿੰਦੇ ਹਨ। ਕੁਲਜੀਤ ਸਿੰਘ ਬੇਦੀ ਸਰਕਾਰੀ ਹਸਪਤਾਲ ਪਹੁੰਚੇ ਅਤੇ ਐਸਐਮਓ ਡਾ. ਮਨਜੀਤ ਸਿੰਘ ਕੋਲੋਂ ਡੋਪ ਟੈਸਟ ਬਾਰੇ ਮੁੱਢਲੀ ਜਾਣਕਾਰੀ ਹਾਸਲ ਕੀਤੀ। ਇਸ ਮਗਰੋਂ ਸ੍ਰੀ ਬੇਦੀ ਨੇ ਇੱਕ ਫਾਰਮ ਭਰਿਆ ਅਤੇ ਖਿੜਕੀ ’ਤੇ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਈ। ਇਸ ਤੋਂ ਬਾਅਦ ਡੋਪ ਟੈਸਟ ਲਈ ਉਨ੍ਹਾਂ ਦਾ ਸੈਂਪਲ ਲਿਆ ਗਿਆ।
ਇਸ ਮੌਕੇ ਸ੍ਰੀ ਬੇਦੀ ਨੇ ਕਿਹਾ ਕਿ ਸਮਾਜਿਕ ਅਤੇ ਸਿਆਸੀ ਆਗੂਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦਾ ਭਰੋਸਾ ਜਿੱਤਣ ਅਤੇ ਵਿਸਵਾਸ਼ ਪੈਦਾ ਕਰਨ ਲਈ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਡੋਪ ਟੈਸਟ ਕਰਵਾਉਣ ਲਈ ਅੱਗੇ ਆਉਣ ਅਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇਣ। ਉਨ੍ਹਾਂ ਨੇ ਅੱਜ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਡੋਪ ਟੈਸਟ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ ਵਿੱਚ ਸ਼ਹਿਰ ਦੇ ਸਾਰੇ ਮੌਜੂਦਾ ਤੇ ਸਾਬਕਾ ਕੌਂਸਲਰਾਂ ਸਮੇਤ ਸਮੂਹ ਸਿਆਸੀ ਆਗੂਆਂ ਅਤੇ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਡੋਪ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਉਧਰ, ਐਸਐਮਓ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਡੋਪ ਟੈਸਟ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਟੈਸਟ ਲਈ ਹਰੇਕ ਵਿਅਕਤੀ ਨੂੰ 1500 ਰੁਪਏ ਸਰਕਾਰੀ ਫੀਸ ਜਮ੍ਹਾਂ ਕਰਵਾਉਣੀ ਹੋਵੇਗੀ ਜਦੋਂਕਿ ਅਸਲਾ ਲਾਇਸੈਂਸ ਧਾਰਕਾਂ ਨੂੰ ਇਹ ਟੈਸਟ ਕਰਵਾਉਣ ਲਈ ਸੁਵਿਧਾ ਕੇਂਦਰ ’ਚੋਂ ਵਿਸ਼ੇਸ਼ ਫਾਰਮ ਭਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਦੇ ਮੱਦੇਨਜ਼ਰ ਲੋਕ ਲਹਿਰ ਬਣਨੀ ਸ਼ੁਰੂ ਹੋ ਗਈ ਹੈ। ਡੋਪ ਟੈਸਟ ਲਈ ਦੋ ਦਿਨ ਸੋਮਵਾਰ ਅਤੇ ਵੀਰਵਾਰ ਨਿਸ਼ਚਿਤ ਕੀਤੇ ਗਏ ਹਨ ਤਾਂ ਹਸਪਤਾਲ ਦਾ ਕੰਮ ਵੀ ਪ੍ਰਭਾਵਿਤ ਨਾ ਹੋਵੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…