nabaz-e-punjab.com

ਮੈਸਰਜ਼ ਡਾਊਨ ਟਾਊਨ ਓਵਰਸੀਜ਼ ਕੰਸਲਟੈਂਸੀ ਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦਾ ਲਾਇਸੈਂਸ ਮੁਅੱਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੁਲਾਈ:
ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ, ਐਸਸੀਐਫ਼ ਨੰਬਰ-31, ਦੂਜੀ ਤੇ ਤੀਜੀ ਮੰਜ਼ਲ, ਫੇਜ਼-3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਇਲਟਸ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 13 ਨਵੰਬਰ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਇਸੈਂਸੀ ਦੇ ਦਫ਼ਤਰੀ ਪਤੇ ’ਤੇ ਪੱਤਰ ਭੇਜਦੇ ਹੋਏ ਨਿਰਧਾਰਿਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ।
ਇਸ ਸਬੰਧੀ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਉਕਤ ਫਰਮ ਵੱਲੋਂ ਲੋੜੀਂਦੀਆਂ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਮੁਹਾਲੀ ਦੇ ਐਸਐਸਪੀ ਵੱਲੋਂ ਈਮੇਲ ਰਾਹੀਂ ਫਰਮ ਖ਼ਿਲਾਫ਼ ਦਰਜ ਮੁਕੱਦਮਿਆਂ ਸਬੰਧੀ ਸੂਚਨਾ ਭੇਜੀ ਗਈ, ਜਿਸ ਵਿੱਚ ਪ੍ਰਸ਼ਾਸਨ ਨੂੰ ਦੱਸਿਆ ਗਿਆ ਕਿ ਉਕਤ ਫਰਮ ਖ਼ਿਲਾਫ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਤਹਿਤ ਮਟੌਰ ਥਾਣੇ ਵਿੱਚ ਪਰਚਾ ਦਰਜ ਹੈ।
ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੈਂਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੈਂਸ ਪੱਕੇ ਤੌਰ ’ਤੇ ਰੱਦ ਕਰ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…