ਪਿੰਡ ਮਨੌਲੀ ਦੇ 3 ਦਰਜਨ ਨੌਜਵਾਨਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਮੁਹਾਲੀ ਨਗਰ ਨਿਗਮ ਚੋਣਾਂ ਵਿਕਾਸ ਦੇ ਨਾਂ ’ਤੇ ਲੜੀਆਂ ਜਾਣਗੀਆਂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਮਨੌਲੀ ਦੇ ਲਗਪਗ ਤਿੰਨ ਦਰਜਨ ਨੌਜਵਾਨਾਂ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ। ਪਿੰਡ ਵਿੱਚ ਹੋਏ ਸਾਦੇ ਸਮਾਰੋਹ ਦੌਰਾਨ ਮੰਤਰੀ ਨੇ ਇਨ੍ਹਾਂ ਸਾਰੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਦੱਸਿਆ ਗਿਆ ਹੈ ਕਿ ਇਹ ਸਾਰੇ ਨੌਜਵਾਨ ਪਿਛਲੇ ਸਮੇਂ ਤੋਂ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਪਿੰਡ ਮਨੌਲੀ ਦੇ ਨੌਜਵਾਨ ਸਰਪੰਚ ਜ਼ੋਰਾ ਸਿੰਘ ਦੀ ਪ੍ਰੇਰਨਾ ਸਦਕਾ ਉਹ ਕਾਂਗਰਸ ਵਿੱਚ ਸ਼ਾਮਲ ਹੋਏ ਹਨ।
ਇਨ੍ਹਾਂ ਨੌਜਵਾਨਾਂ ਨੇ ਕਿਹਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਜਿਸ ਕਾਰਨ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਸਿੱਧੂ ਦੇ ਯਤਨਾਂ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਜਦੋਂਕਿ ਇਸ ਤੋਂ ਪਹਿਲਾਂ ਕਿਸੇ ਸਰਕਾਰ ਜਾਂ ਸਥਾਨਕ ਆਗੂ ਨੇ ਪਿੰਡਾਂ ਦੀ ਸਾਰ ਨਹੀਂ ਲਈ ਗਈ।
ਇਸ ਮੌਕੇ ਬਲਬੀਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਆਪ ਮੁਹਾਰੇ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਰਕਾਰ ਨੂੰ ਸਹਿਯੋਗ ਦੇਣ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਵਿਕਾਸ ਦੇ ਨਾਂ ’ਤੇ ਲੜੀਆਂ ਜਾਣਗੀਆਂ ਅਤੇ ਹੂੰਝਾਫੇਰ ਜਿੱਤ ਹਾਸਲ ਕਰਕੇ ‘ਆਪ’ ਅਤੇ ਅਕਾਲੀਆਂ ਦੇ ਸਾਰੇ ਭੁਲੇਖੇ ਦੂਰ ਕੀਤੇ ਜਾਣਗੇ।
ਸਮਾਗਮ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਜ਼ੋਰਾ ਸਿੰਘ, ਗਿਆਨੀ ਗੁਰਮੇਲ ਸਿੰਘ, ਦਰਬਾਰਾ ਸਿੰਘ, ਜਤਿੰਦਰ ਸੂਦ, ਸਿਮਰਨ ਸਿੰਘ ਸੈਣੀ, ਸ਼ਿਵਮ ਕੁਮਾਰ, ਜਸਵਿੰਦਰ ਮਹਿਰਾ, ਗਗਨਦੀਪ ਸੈਣੀ, ਗੁਰਪ੍ਰੀਤ ਸਿੰਘ ਸੱਤੂ, ਸੋਨੂ ਖ਼ਾਨ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ ਸੈਣੀ, ਮੇਜਰ ਸਿੰਘ, ਰਿੱਕੀ, ਆਕਾਸ਼, ਅਮਨ ਨੱਤ, ਗੁਰਪ੍ਰੀਤ ਸਿੰਘ ਕਾਲਾ, ਸਲਮਾਨ ਖ਼ਾਨ, ਪ੍ਰਿੰਸ ਸੈਣੀ ਅਤੇ ਬਿੰਦਾ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਬ੍ਰਹਮਾਕੁਮਾਰੀ ਭੈਣਾਂ ਨੇ ਸੱੁਖ-ਸ਼ਾਂਤੀ ਭਵਨ ਵਿੱਚ ਧੂਮਧਾਮ ਨਾਲ ਮਨਾਇਆ ਨਵਾਂ ਸਾਲ

ਬ੍ਰਹਮਾਕੁਮਾਰੀ ਭੈਣਾਂ ਨੇ ਸੱੁਖ-ਸ਼ਾਂਤੀ ਭਵਨ ਵਿੱਚ ਧੂਮਧਾਮ ਨਾਲ ਮਨਾਇਆ ਨਵਾਂ ਸਾਲ ਨਬਜ਼-ਏ-ਪੰਜਾਬ, ਮੁਹਾਲੀ, 1…