ਆਪ ਦੇ ਦਰਜਨ ਤੋਂ ਵੱਧ ਸਰਗਰਮ ਵਾਲੰਟੀਅਰਾਂ ਵੱਲੋਂ ਬਿਨਾਂ ਸ਼ਰਤ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਲਗਭਗ ਤੈਅ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਮੁਹਾਲੀ ਵਿੱਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਅੱਜ ਇੱਥੋਂ ਦੇ ਫੇਜ਼-7 ਵਿੱਚ ਦਰਜ਼ਨ ਤੋਂ ਵੱਧ ਸਰਗਰਮ ਵਾਲੰਟੀਅਰਾਂ ਨੇ ਝਾੜੂ ਛੱਡ ਕੇ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪ ਛੱਡਣ ਵਾਲੇ ਵਾਲੰਟੀਅਰਾਂ ਦਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਣਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਅਕਾਲੀ ਦਲ ਅਤੇ ਆਪ ਆਗੂ ਅਤੇ ਵਰਕਰ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ।
ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਏ ਆਪ ਵਲੰਟੀਅਰਾਂ ਹਰਵਿੰਦਰ ਸਿੰਘ ਵਿਰਕ, ਸਤਿੰਦਰ ਸਿੰਘ ਸੇਠੀ, ਅੰਮ੍ਰਿਤ ਸਿੰਘ ਗਰੇਵਾਲ, ਵਿਨੋਦ ਕੁਮਾਰ, ਸਿਮਰਨਜੀਤ ਸਿੰਘ, ਪਰਮਜੀਤ ਸਿੰਘ, ਅਮਿਤ ਵਰਮਾ, ਰਾਜੀਵ ਬਿੱਟੂ, ਆਜ਼ਾਦ ਚੌਹਾਨ ਸਮੇਤ ਹੋਰਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਮ ਨਹੀਂ ਰਹੀ ਬਲਕਿ ਖਾਸ ਆਦਮੀਆਂ ਦੀ ਪਾਰਟੀ ਬਣ ਚੁਕੀ ਹੈ। ਪਾਰਟੀ ਦੇ ਵੱਡੇ ਵੱਡੇ ਆਗੂਆਂ ਵਿੱਚ ਸੱਤਾ ਪ੍ਰਾਪਤੀ ਦੀ ਹੋੜ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਿਧਾਂਤਾਂ ਅਤੇ ਅਸੂਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਗਠਨ ਹੋਇਆ ਸੀ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਸਾਰੇ ਅਸੂਲਾਂ ਅਤੇ ਸਿਧਾਂਤਾਂ ਨੂੰ ਬਿਲਕੁਲ ਹੀ ਵਿਸਾਰ ਦਿੱਤਾ ਹੈ। ਹਲਕਾ ਮੁਹਾਲੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇੱਥੋਂ ਇਕ ਅਜਿਹੇ ਵਿਅਕਤੀ ਨੂੰ ਟਿਕਟ ਦਿੱਤੀ ਹੈ। ਜਿਸ ਨੇ ਚੋਣਾਂ ਤੋਂ ਪਹਿਲਾਂ ਇਸ ਹਲਕੇ ਦੇ ਲੋਕਾਂ ਨੂੰ ਕਦੇ ਆਪਣੀ ਸ਼ਕਲ ਤੱਕ ਨਹੀਂ ਸੀ ਦਿਖਾਈ ਅਤੇ ਹੁਣ ਪ੍ਰਵਾਸੀ ਪੰਛੀਆਂ ਵਾਂਗ ਇਥੇ ਆ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਬਲਬੀਰ ਸਿੰਘ ਸਿੱਧੂ ਲੋਕਾਂ ਦੇ ਹਰਮਨ ਪਿਆਰੇ ਅਤੇ ਸਰਵ ਪ੍ਰਵਾਨਿਤ ਉਮੀਦਵਾਰ ਹਨ ਅਤੇ ਉਹ ਸਿੱਧੂ ਦੀ ਬਹੁਪੱਖੀ ਸਖਸ਼ੀਅਤ ਕਾਰਨ ਹੀ ਕਾਂਗਰਸ ਨਾਲ ਜੁੜੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਿਰਮਲ ਕੌਸ਼ਲ, ਮੱਖਣ ਸਿੰਘ, ਐਡਵੋਕੇਟ ਮਨਜੀਤ ਸਿੰਘ ਚੌਹਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…