ਮੋਟੇਮਾਜਰਾ ਦੇ ਦਰਜਨ ਪਰਿਵਾਰਾਂ ਨੇ ਕਾਂਗਰਸ ਦਾ ਹੱਥ ਫੜਿਆ

ਸਿਹਤ ਮੰਤਰੀ ਬਲਬੀਰ ਸਿੱਧੂ ਦੀ ਅਗਵਾਈ ਹੇਠ ਹੋਏ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੁਲਾਈ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਸੂਬੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਮੁਹਾਲੀ ਦੇ ਪਿੰਡ ਮੋਟੇਮਾਜਰਾ ਵਿਖੇ ਦਰਜਨਾਂ ਦੀ ਗਿਣਤੀ ਵਿੱਚ ਪਿੰਡ ਵਾਸੀ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਸਿੱਧੂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਿੱਚ ਸਭਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ ਪਿੰਡ ਮੋਟੇਮਾਜਰਾ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਅੱਜ ਧਰਮ ਸਿੰਘ ਆਪਣੇ ਅਤੇ ਪਿੰਡ ਦੇ ਦਰਜਨਾਂ ਹੋਰ ਪਿੰਡ ਵਾਸੀਆਂ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨਾਲ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਕਾਕਾ ਸਿੰਘ, ਸਿਮਰਨਜੀਤ ਸਿੰਘ, ਪ੍ਰੇਮ ਸਿੰਘ, ਚਰਨਜੀਤ ਸਿੰਘ, ਸ਼ਮਸ਼ੇਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਮੰਗਤ ਸਿੰਘ, ਜਸਪ੍ਰੀਤ ਸਿੰਘ, ਚਰਨਜੀਤ ਕੌਰ, ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਦਾ ਹੱਥ ਫੜਿਆ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ। ਸ਼ਹਿਰ ਤੋਂ ਲੈ ਕੇ ਪਿੰਡਾਂ ਵਿੱਚ ਜੰਗੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ।
ਸਿਹਤ ਦਾ ਖੇਤਰ ਹੋਵੇ ਜਾਂ ਸਿੱਖਿਆ ਦਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਨੇ ਹਰ ਪਾਸੇ ਮੱਲਾਂ ਮਾਰੀਆਂ ਹਨ। ਮੋਹਾਲੀ ਵਿਖੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਲਦ ਹੀ ਸੈਕਟਰ-66 ਵਿੱਚ ਜ਼ਿਲ੍ਹਾ ਪੱਧਰੀ ਹਸਪਤਾਲ ਬਣਨ ਜਾ ਰਿਹਾ ਹੈ,। ਜਿਸ ਲਈ ਗਮਾਡਾ ਨੇ 8.72 ਏਕੜ ਜ਼ਮੀਨ ਵੀ ਅਲਾਟ ਕਰ ਦਿੱਤੀ ਹੈ। ਸਰ ਤੋਂ ਇਲਾਵਾ ਸੈਕਟਰ-69 ਅਤੇ ਸੈਕਟਰ-79 ਵਿਖੇ ਡਿਸਪੈਂਸਰੀ ਅਤੇ ਸਨੇਟਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਬਣਾਇਆ ਜਾ ਰਿਹਾ ਹੈ। ਮੈਡੀਕਲ ਹੱਬ ਵਜੋਂ ਜਾਣੇ ਜਾਂਦੇ ਮੁਹਾਲੀ ਵਿੱਚ ਮੈਡੀਕਲ ਕਾਲਜ ਵੀ ਇਸ ਸਾਲ ਸ਼ੁਰੂ ਹੋ ਜਾਵੇਗਾ। ਇਹੀ ਨਹੀਂ ਆਯੂਰਵੈਦਿਕ ਕਾਲਜ ਅਤੇ ਬੀਐਸਸੀ ਨਰਸਿੰਗ ਕਾਲਜ ਵੀ ਜਲਦ ਖੁੱਲ੍ਹ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਇਰਾਦਿਆਂ ਤੋਂ ਲੋਕ ਭਲੀ ਭਾਂਤੀ ਜਾਣੂ ਹਨ, ਦੋਵਾਂ ਪਾਰਟੀਆਂ ਕੋਲ ਕੋਈ ਵੀ ਮੁੱਦਾ ਨਹੀਂ ਹੈ। ਕੇਂਦਰ ਸਰਕਾਰ ਨੇ ਮੰਹਿਗਾਈ ਨਾਲ ਹਰ ਇੱਕ ਦਾ ਲੱਕ ਤੋੜ ਦਿੱਤਾ ਹੈ, ਉਧਰ ਭਾਜਪਾ ਦੀ ਬੀ ਟੀਮ ਆਮ ਆਦਮੀ ਪਾਰਟੀ ਵੀ ਮਹਿਗਾਈ ਦੇ ਮੁੱਦੇ ਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਵਿਕਾਸ ਕਾਰਜਾਂ ਦਾ ਕੰਮ ਇਸੇ ਤਰ੍ਹਾਂ ਤੇਜ਼ੀ ਨਾਲ ਚੱਲਦਾ ਰਹੇਗਾ। ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਧਰਮ ਸਿੰਘ ਨੇ ਕਿਹਾ ਕਿ ਪਾਰਟੀ ਦੀ ਨੀਤੀ ਅਤੇ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਨੂੰ ਦੇਖ ਅੱਜ ਉਨਾਂ ਅਤੇ ਪਿੰਡ ਦੇ ਦਰਜਨਾਂ ਪਰਿਵਾਰਾਂ ਨੇ ਕਾਂਗਰਸ ਦਾ ਹੱਥ ਫੜਨ ਦਾ ਫੈਸਲਾ ਲਿਆ ਹੈ। ਇਸ ਮੌਕੇ ਸਿਹਤ ਮੰਤਰੀ ਦੇ ਰਾਜਸੀ ਸਲਾਹਕਾਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਹਰਕੇਸ਼ ਚੰਦ ਸ਼ਰਮਾ, ਸਰਪੰਚ ਮੋਟੇਮਾਜਰਾ ਫਕੀਰ ਸਿੰਘ, ਚਮਨ ਲਾਲ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…