Nabaz-e-punjab.com

ਕਿਸਾਨ ਹਿੱਤ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਡੀਪੀ ਸਿੰਘ ਬੈਦਵਾਨ ਨਹੀਂ ਰਹੇ

ਗਮਾਡਾ ਖ਼ਿਲਾਫ਼ ਲੜੀਵਾਰ ਸੰਘਰਸ਼ ਵਿੱਢ ਕੇ ਕਿਸਾਨਾਂ ਦੀਆਂ ਜ਼ਮੀਨਾਂ ਦੇ ਭਾਅ ਵਧਾਏ, ਲੈਂਡ ਪੁਲਿੰਗ ਸਕੀਮ ਲਾਗੂ ਕਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਕਿਸਾਨ ਹਿੱਤ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਡੀਪੀ ਸਿੰਘ ਬੈਦਵਾਨ ਦੀ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਕਾਲੀ ਸਰਕਾਰ ਵੇਲੇ ਸ੍ਰੀ ਬੈਦਵਾਨ ਨੇ ਗਮਾਡਾ ਖ਼ਿਲਾਫ਼ ਲੰਮਾ ਸਮਾਂ ਸੰਘਰਸ਼ ਕਰਕੇ ਇਲਾਕੇ ਦੇ ਕਿਸਾਨਾਂ ਨੂੰ ਵੱਖ ਵੱਖ ਪ੍ਰਾਜੈਕਟਾਂ ਲਈ ਐਕਵਾਇਰ ਹੋਈਆਂ ਉਪਜਾਊ ਜ਼ਮੀਨ ਦੀਆਂ ਮਾਰਕੀਟ ਦੇ ਮੌਜੂਦਾ ਭਾਅ ਮੁਤਾਬਕ ਕਰੋੜਾਂ ਰੁਪਏ ਵਿੱਚ ਕੀਮਤਾਂ ਵਧਾਈਆਂ ਗਈਆਂ ਅਤੇ ਕਿਸਾਨਾਂ ਨੂੰ ਲੈਂਡ ਪੁਲਿੰਗ ਸਕੀਮ ਦਾ ਲਾਭ ਲੈ ਕੇ ਦਿੱਤਾ। ਸ੍ਰੀ ਬੈਦਵਾਨ ਦੀ ਅਗਵਾਈ ਹੇਠ ਮੁਹਾਲੀ ਦੇ ਕਿਸਾਨਾਂ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਿਲਕੁਲ ਸਾਹਮਣੇ ਟੀ ਪੁਆਇੰਟ ’ਤੇ ਲੜੀਵਾਰ ਸੰਘਰਸ਼ ਵਿੱਢਿਆ ਗਿਆ ਸੀ ਅਤੇ ਉਸ ਸਮੇਂ ਦੇ ਵਿੱਤ ਮੰਤਰੀ ਕੈਪਟਨ ਕੰਵਲਜੀਤ ਸਿੰਘ ਨੇ ਜੂਸ ਪਿਲਾ ਕੇ ਕਿਸਾਨਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ ਗਈ ਅਤੇ ਕਿਸਾਨਾਂ ਨੂੰ ਲੈਂਡ ਪੁਲਿੰਗ ਸਕੀਮ ਦਾ ਲਾਭ ਅਤੇ ਉਸ ਵੇਲੇ ਮੌਜੂਦਾ ਮਾਰਕੀਟ ਦੇ ਭਾਅ ਅਨੁਸਾਰ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਿਰਧਾਰਿਤ ਕੀਤਾ ਗਿਆ।
ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਦੱਸਿਆ ਕਿ ਐਤਵਾਰ ਨੂੰ ਸ੍ਰੀ ਬੈਦਵਾਨ ਨੇ ਆਪਣੇ ਦੋਹਤੇ ਦਾ ਜਨਮ ਦਿਨ ਬੜੇ ਚਾਵਾਂ ਨਾਲ ਮਨਾਇਆ ਸੀ ਅਤੇ ਅੱਜ ਸਵੇਰੇ ਕਰੀਬ ਸੱਤ ਕੁ ਵਜੇ ਉਨ੍ਹਾਂ ਦੀ ਛਾਤੀ ਵਿੱਚ ਦਰਦ ਉੱਠਿਆ ਤਾਂ ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਲੈ ਕੇ ਫੋਰਟਿਸ ਹਸਪਤਾਲ ਪਹੁੰਚ ਗਏ ਅਤੇ ਉਹ ਐਮਰਜੈਂਸੀ ਗੇਟ ਤੋਂ ਅੰਦਰ ਤੱਕ ਉਹ ਖ਼ੁਦ ਪੈਦਲ ਚੱਲ ਗਏ। ਸਿਹਤ ਦੀ ਜਾਂਚ ਦੌਰਾਨ ਉਨ੍ਹਾਂ ਨੇ ਦੋ ਉਲਟੀਆਂ ਕੀਤੀਆਂ ਅਤੇ ਦੇਖਦੇ ਹੀ ਦੇਖਦੇ ਹੀ ਉਨ੍ਹਾਂ ਦੀ ਮੌਤ ਹੋ ਗਈ। ਸ੍ਰੀ ਬੈਦਵਾਨ ਦਾ ਅੱਜ ਸ਼ਾਮ ਵੇਲੇ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ, ਸੁਰਿੰਦਰ ਸਿੰਘ ਸੋਹਾਣਾ, ਗੁਰਮੁੱਖ ਸਿੰਘ ਸੋਹਲ, ਕਿਸਾਨੀ ਸੰਘਰਸ਼ ਦੇ ਸਾਥੀ ਤੇਜਿੰਦਰਪਾਲ ਸਿੰਘ ਜਾਖੜ, ਜਨਰਲ ਸਕੱਤਰ ਬਲਵਿੰਦਰ ਸਿੰਘ ਮੌਲੀ ਬੈਦਵਾਨ, ਜਥੇਦਾਰ ਮਾਨ ਸਿੰਘ ਸੋਹਾਣਾ, ਯੂਥ ਅਕਾਲੀ ਦਲ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਭਾਜਪਾ ਆਗੂ ਬੌਬੀ ਕੰਬੋਜ ਸਮੇਤ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਬੁੱਧਵਾਰ ਨੂੰ ਸਵੇਰੇ 9 ਵਜੇ ਸ੍ਰੀ ਬੈਦਵਾਨ ਦਾ ਅੰਗੀਠਾ ਸੰਭਾਲਣ ਦੀ ਰਸਮ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …