ਡਾ. ਆਦਰਸ਼ਪਾਲ ਕੌਰ ਨੇ ਮੁਹਾਲੀ ਦੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨਾ ਮੇਰਾ ਮੁੱਖ ਟੀਚਾ: ਸਿਵਲ ਸਰਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਡਾ. ਆਦਰਸ਼ਪਾਲ ਕੌਰ ਨੇ ਅੱਜ ਮੁਹਾਲੀ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫ਼ਤਰ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਡਾ. ਆਦਰਸ਼ਪਾਲ ਕੌਰ ਈਐਸਆਈ ਹਸਪਤਾਲ ਮੁਹਾਲੀ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਦੇ ਅਹੁਦੇ ’ਤੇ ਤਾਇਨਾਤ ਸਨ ਅਤੇ ਪਿਛਲੇ ਦਿਨੀਂ ਉਨ੍ਹਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਤਰੱਕੀ ਮਿਲੀ ਹੈ। ਉਹ ਖਰੜ, ਮੁਹਾਲੀ ਸਮੇਤ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਸ਼ਾਨਦਾਰ ਸਿਹਤ ਸੇਵਾਵਾਂ ਦੇ ਚੁੱਕੇ ਹਨ। ਡਾ. ਆਦਰਸ਼ਪਾਲ ਕੌਰ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵੱਖ-ਵੱਖ ਕੌਮੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਵਧੇਰੇ ਪ੍ਰਭਾਵਸ਼ਾਲੀ ਅਤੇ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਪੂਰੀ ਵਾਹ ਲਗਾਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀਆਂ ਸਿਖਰਲੀਆਂ ਤਰਜ਼ੀਹਾਂ ਵਿੱਚ ਸ਼ਾਮਲ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ, ਸਿਵਲ ਸਰਜਨ ਦੇ ਨਿੱਜੀ ਸਹਾਇਕ ਦਵਿੰਦਰ ਸਿੰਘ, ਹੈਲਥ ਇੰਸਪੈਕਟਰ ਦਿਲਬਾਗ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…